ਪੰਜਾਬ ਸਰਕਾਰ ਨੇ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਠੋਸ ਯੋਜਨਾ ਤਿਆਰ ਕੀਤੀ ਹੈ ਜਿਸ ਤਹਿਤ ਆਮ ਜਨਤਾ ਨੂੰ 24 ਘੰਟੇ ਬਿਜਲੀ ਮਿਲੇਗੀ। ਇਸ ਨਾਲ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਨਾਂ ਰੁਕਾਵਟ ਬਿਜਲੀ ਸਪਲਾਈ ਕੀਤੀ ਜਾਵੇਗੀ।
ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਪੂਰੇ ਐਕਸ਼ਨ ਮੋਡ ਵਿਚ ਹਨ। ਮੰਤਰੀ ਨੇ ਅੱਜ ਗੋਇੰਦਵਾਲ ਸਾਹਿਬ ਵਿਚ ਜੀਵੀਕੇ ਥਰਮਲ ਪਲਾਂਟ ਦਾ ਦੌਰਾ ਕੀਤਾ। ਬਿਜਲੀ ਸਪਲਾਈ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਆਉਣ ਦੀ ਸਥਿਤੀ ਵਿਚ ਗੋਇੰਦਵਾਲ ਥਰਮਲ ਪਲਾਂਟ ਵਿਚ 540 ਮੈਗਾਵਾਟ ਬਿਜਲੀ ਉਤਪਾਦਨ ਸ਼ੁਰੂ ਕਰ ਦਿੱਤਾ ਗਿਆ ਹੈ। ਗੋਇੰਦਵਾਲ ਥਰਮਲ ਪਲਾਂਟ ਨੂੰ 10 ਐੱਸਡੀਓ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਅਮਰੀਕਾ ਦੇ ਬਾਅਦ ਬ੍ਰਿਟੇਨ ਵੱਲੋਂ ਵੀ ਟ੍ਰੈਵਲ ਐਡਵਾਈਜਰੀ ਜਾਰੀ, ਭਾਰਤ-ਪਾਕਿ ਸਰਹੱਦੀ ਇਲਾਕਿਆਂ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ
ਇਸ ਤੋਂ ਇਲਾਵਾ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ125 ਮੈਗਾਵਾਟ ਦਾ ਸੋਲਰ ਪਲਾਂਟ ਲਗਾਇਆ ਜਾਵੇਗਾ । ਪੰਜਾਬ ਸਰਕਾਰ ਦੇ ਕੋਲ ਕੋਲੇ ਦੀ ਕੋਈ ਕਮੀ ਨਹੀਂ ਹੈ ਇਸ ਲਈ ਗਰਮੀ ਦੇ ਮੌਸਮ ਵਿਚ ਪੰਜਾਬ ਦੇ ਲੋਕਾਂ ਨੂੰ 24 ਘੰਟੇ ਬਿਜਲੀ ਸਪਲਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























