ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਜਾਰੀ ਹੈ। ਇਸ ਵਿਚਾਲੇ ਹੁਣ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਂ ਸੀਮਾ ਨਿਰਧਾਰਤ ਕੀਤੀ ਹੈ। ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਗੌਰਵ ਯਾਦਵ ਨੇ ਨਸ਼ੇ ਦੇ ਖ਼ਤਮ ਲਈ ਪੁਲਿਸ ਅਧਿਕਾਰੀਆਂ ਨੂੰ ਡੈੱਡਲਾਈਨ ਦਿੱਤੀ ਹੈ, ਨਾਲ ਹੀ ਪੁਲਿਸ ਅਧਿਕਾਰੀਆਂ ਨੂੰ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਨੂੰ 31 ਮਈ, 2025 ਤੱਕ ਪੂਰਾ ਕਰਨ ਦੇ ਹੁਕਮ ਦਿੱਤੇ ਹਨ।
DGP ਨੇ ਕਿਹਾ ਕਿ ਪੰਜਾਬ ਨੂੰ ਕਿਸੇ ਵੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾਵੇਗਾ। ਉਨ੍ਹਾਂ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ SSP-CP ਨੂੰ ਨਸ਼ਾ ਮੁਕਤ ਪੰਜਾਬ ਦੀ ਜ਼ਿੰਮੇਵਾਰੀ ਖੁਦ ਲੈਣੀ ਪਵੇਗੀ। SSP ਨੂੰ ਹਰ ਖੇਤਰ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਠੋਸ ਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਕਿਹਾ ਗਿਆ ਹੈ ਕਿ SSP ਨੂੰ ਦੱਸਣਾ ਪਵੇਗਾ ਕਿ ਉਹ ਨਸ਼ਾ ਕਿਵੇਂ ਖਤਮ ਕਰਨਗੇ। ਜੇਕਰ ਮੁਹਿੰਮ ਸਮੇਂ ਸਿਰ ਪੂਰੀ ਨਹੀਂ ਹੋਈ ਜਾਂ ਸਮਾਂ ਸੀਮਾ ਮਗਰੋਂ ਨਸ਼ੀਲੇ ਪਦਾਰਥ ਪਾਏ ਜਾਣ ਤਾਂ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ਾ ਤਸਕਰ ਕੀਤਾ ਕਾਬੂ, ਡੇਢ ਲੱਖ ਕੈਸ਼ ਤੇ ਹਥਿਆਰ ਕੀਤੇ ਰਿਕਵਰ
ਦੱਸ ਦੇਈਏ ਕਿ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ, ਜਿਸਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦਾ ਨਾਮ ਦਿੱਤਾ ਗਿਆ। ਇਸ ਦੇ ਨਾਲ ਹੀ, ਇਹ ਯਕੀਨੀ ਬਣਾਉਣ ਲਈ ਕਿ ਇਹ ਮੁਹਿੰਮ ਸਹੀ ਦਿਸ਼ਾ ਵਿੱਚ ਅੱਗੇ ਵਧੇ, ਪੰਜ ਮੰਤਰੀਆਂ ਦੀ ਅਗਵਾਈ ਹੇਠ ਇੱਕ ਉੱਚ-ਪੱਧਰੀ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ, ਸਰਕਾਰ ਸਾਰੀਆਂ ਸਥਿਤੀਆਂ ਦਾ ਫੀਡਬੈਕ ਲੈ ਰਹੀ ਹੈ ਅਤੇ ਇਸਨੂੰ ਪਾਰਟੀ ਹਾਈ ਕਮਾਂਡ ਨੂੰ ਦੇ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























