ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਕਰਨਾਲ ਦੇ ਨਿਵਾਸੀ ਜਲਸੈਨਾ ਦੇ ਲੈਫਟੀਨੈਂਟ ਵਿਨੇ ਨਰਵਾਲ ਦੇ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਵਿਨੇ ਨਰਵਾਲ ਦੇ ਪਰਿਵਾਰ ਦੀ ਇੱਛਾ ਮੁਤਾਬਕ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।
CM ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਹਰ ਕਦਮ ‘ਤੇ ਖੜ੍ਹੀ ਹੈ ਤੇ ਇਸ ਦੁੱਖ ਦੀ ਘੜੀ ਵਿਚ ਹਰ ਸੰਭਵ ਮਦਦ ਦੇਵੇਗੀ। ਉਨ੍ਹਾਂ ਕਿਹਾ ਕਿ ਲੈਫਟੀਨੈਂਟ ਵਿਨੇ ਨਰਵਾਲ ਨੇ ਦੇਸ਼ ਦੀ ਸੇਵਾ ਕਰਦੇ ਹੋਏ ਆਪਣਾ ਬਲਿਦਾਨ ਦਿੱਤਾ ਹੈ। ਉਨ੍ਹਾਂ ਦਾ ਬਲਿਦਾਨ ਕਦੇ ਭੁਲਾਇਆ ਨਹੀਂ ਜਾ ਸਕਦਾ। ਸਰਕਾਰ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕਰਦੀ ਹੈ ਤੇ ਉਨ੍ਹਾਂ ਦੇ ਪਰਿਵਾਰ ਨੂੰ ਹਰ ਤਰ੍ਹਾਂ ਤੋਂ ਸਮਰਥਨ ਦੇਵੇਗੀ।
ਇਹ ਵੀ ਪੜ੍ਹੋ : ਪਿੰਡ ਆਦਮਪੁਰ ‘ਚ ਕਈ ਏਕੜ ਫਸਲ ਤੇ ਨਾੜ ਨੂੰ ਲੱਗੀ ਅੱ/ਗ, ਫਾਇਰ ਬ੍ਰਿਗੇਡ ਨੇ ਅੱ.ਗ ‘ਤੇ ਪਾਇਆ ਕਾਬੂ
ਦੱਸ ਦੇਈਏ ਕਿ ਲੈਫਟੀਨੈਂਟ ਵਿਨੇ ਨਰਵਾਲ, ਕਰਨਾਲ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਉਨ੍ਹਾਂ ਦਾ ਹੁਣੇ ਜਿਹੇ ਹੀ ਵਿਆਹ ਹੋਇਆ ਸੀ ਤੇ ਉਹ ਆਪਣੀ ਪਤਨੀ ਨਾਲ ਹਨੀਮੂਨ ਮਨਾਉਣ ਲਈ ਜੰਮੂ-ਕਸ਼ਮੀਰ ਦੇ ਪਹਿਲਗਾਮ ਗਏ ਸਨ। 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਵਿਚ ਨਰਵਾਲ ਸਣੇ 25 ਲੋਕ ਮਾਰੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -:
























