ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਸਰਹੱਦ ਪਾਰੋਂ ਡਰੱਗ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਚਲਾਈ ਗਈ ਮੁਹਿੰਮ ਵਿਚ ਬਲਵੀਰ ਸਿੰਘ ਨਾਂ ਦੇ ਇਕ ਤਸਕਰ ਨੂੰ ਅਟਾਰੀ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਮੁਲਜ਼ਮ ਕੋਲੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਨੂੰ ਪੰਜਾਬ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਖਿਲਾਫ ਚਲਾਏ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਉਪਲਬਧੀ ਮੰਨਿਆ ਜਾ ਰਿਹਾ ਹੈ। ਕੌਮਾਂਤਰੀ ਬਾਜ਼ਾਰ ਵਿਚ ਇਸ ਦੀ ਕੀਮਤ 21 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਟਾਰੀ ਖੇਤਰ ਦੇ ਆਸ-ਪਾਸ ਇਕ ਵਿਅਕਤੀ ਵੱਡੀ ਮਾਤਰਾ ਵਿਚ ਹੈਰੋਇਨ ਦੀ ਤਸਕਰੀ ਕਰਨ ਦੀ ਯੋਜਨਾ ਬਣਾ ਰਿਹਾ ਹੈ। ਤੁਰੰਤ ਹਰਕਤ ਵਿਚ ਆਉਂਦੇ ਹੋਏ ਟੀਮ ਨੇ ਇਲਾਕੇ ਵਿਚ ਨਿਗਰਾਨੀ ਵਧਾਈ ਤੇ ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰੱਖੀ। ਜਦੋਂ ਬਲਵੀਰ ਸਿੰਘ ਨੂੰ ਫੜਿਆ ਗਿਆ ਤਾਂ ਉਸ ਕੋਲੋਂ 3 ਕਿਲੋ ਹੈਰੋਇਨ ਬਰਾਮਦ ਹੋਈ। ਫੜੀ ਗਈ ਖੇਪ ਦੇ 6 ਪੈਕੇਜ ਹਨ। ਇਹ ਖੇਪ ਡ੍ਰੋਨ ਰਾਹੀਂ ਪਾਕਿਸਤਾਨ ਤੋਂ ਭੇਜੀ ਗਈ ਹੈ। ਬਲਵੀਰ ਸਿੰਘ ਖਿਲਾਫ NDPS ਐਕਟ ਤਹਿਤ ਐੱਫਆਈਆਰ ਦਰਜ ਹੈ। ਬਲਵੀਰ ਸਿੰਘ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤਾਂ ਕਿ ਨੈਟਵਰਕ ਨਾਲ ਜੁੜੇ ਹੋਰ ਤਸਕਰਾਂ ਦੀ ਪਛਾਣ ਕੀਤੀ ਜਾ ਸਕੇ। ਪਾਕਿਸਤਾਨ ਆਧਾਰਿਤ ਤਸਕਰ ਕਿਸ ਤਰ੍ਹਾਂ ਭਾਰਤ ਵਿਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਹਨ, ਇਸ ਦੀ ਵੀ ਡੂੰਘਾਈ ਨਾਲ ਜਾਂਚ ਹੋ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























