ਭਾਰਤ ਦੀ ਕਾਰਵਾਈ ਕਾਰਨ ਪਾਕਿਸਤਾਨ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸੇ ਕਰਕੇ ਪਾਕਿਸਤਾਨ ਦੇ ਸੂਚਨਾ ਮੰਤਰੀ ਅਤਾਉੱਲਾ ਤਰਾਰ ਨੇ ਬੀਤੀ ਦੇਰ ਰਾਤ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਕਿਹਾ ਕਿ ਸਾਨੂੰ ਮਿਲੀ ਖੁਫੀਆ ਜਾਣਕਾਰੀ ਮੁਤਾਬਕ ਭਾਰਤ ਪਾਕਿਸਤਾਨ ‘ਤੇ ਅਗਲੇ 24 ਤੋਂ 36 ਘੰਟਿਆਂ ਵਿਚ ਫੌਜੀ ਹਮਲਾ ਕਰ ਸਕਦਾ ਹੈ। ਪਾਕਿ ਦੇ ਸੂਚਨਾ ਮੰਤਰੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਇਸ ਦਾ ਖੁਲਾਸਾ ਕੀਤਾ ਗਿਆ ਹੈ ਤੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਭਾਰਤ ਨੇ ਇਹ ਫੈਸਲਾ ਲੈ ਹੀ ਲਿਆ ਹੈ ਤਾਂ ਇਸ ਦੇ ਵਿਨਾਸ਼ਕਾਰੀ ਨਤੀਜੇ ਸਾਹਮਣੇ ਆਉਣਗੇ।
ਇਸ ਤੋਂ ਸਪੱਸ਼ਟ ਹੈ ਕਿ ਪਾਕਿਸਤਾਨ ਨੂੰ ਪਲ-ਪਲ ਦਾ ਡਰ ਸਤਾ ਰਿਹਾ ਹੈ ਇਸੇ ਕਰਕੇ ਦੇਰ ਰਾਤ ਨੂੰ ਮੰਤਰੀ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਮੰਤਰੀ ਅਤਾਉਲਾ ਤਰਾਰ ਨੇ ਕਿਹਾ ਕਿ ਭਾਰਤ ਨੇ ਤਰਕ ‘ਤੇ ਚੱਲਣ ਦੀ ਬਜਾਏ ਤਰਕਹੀਣਤਾ ਤੇ ਟਕਰਾਅ ਦੇ ਰਸਤੇ ਉਤੇ ਚੱਲਣ ਦਾ ਫੈਸਲਾ ਕੀਤਾ ਹੈ, ਜਿਸ ਦੇ ਵਿਨਾਸ਼ਕਾਰੀ ਨਤੀਜੇ ਹੋ ਸਕਦੇ ਹਨ। ਪਾਕਿਸਤਾਨ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਵੀ ਚੌਕਸ ਰਹਿਣ ਦੀ ਅਪੀਲ ਕੀਤੀ ਹੈ ਤੇ ਨਾਲ ਹੀ ਚੇਤਾਵਨੀ ਦਿੱਤੀ ਗਈ ਹੈ ਕਿ ਭਾਰਤ ਵੱਲੋਂ ਕੀਤੀ ਗਈ ਕਿਸੇ ਵੀ ਫੌਜੀ ਕਾਰਵਾਈ ਦਾ ਜਵਾਬ ਤਾਕਤ ਤੇ ਫੈਸਲਾਕੁੰਨ ਢੰਗ ਨਾਲ ਦਿਤਾ ਜਾਵੇਗਾ।
ਇਹ ਵੀ ਪੜ੍ਹੋ : ਟਰੰਪ ਦੇ ਫੈਸਲੇ ਨੇ ਉਡਾਈ ਟਰੱਕ ਡਰਾਈਵਰਾਂ ਦੀ ਨੀਂਦ- ‘ਅਮਰੀਕਾ ‘ਚ ਟਰੱਕ ਚਲਾਉਣਾ ਹੈ ਤਾਂ ਸਿੱਖਣੀ ਹੋਵੇਗੀ ਅੰਗਰੇਜ਼ੀ’
ਉਨ੍ਹਾਂ ਕਿਹਾ ਕਿ ਪਾਕਿਸਤਾਨ ਕੋਲ ਭਰੋਸੇਯੋਗ ਖੁਫੀਆ ਜਾਣਕਾਰੀ ਮਿਲੀ ਹੈ ਕਿ ਭਾਰਤ ਪਹਿਲਗਾਮ ਹਮਲੇ ਵਿਚ ਪਾਕਿਸਤਾਨ ਦੀ ਸ਼ਮੂਲੀਅਤ ਦੇ ਬੇਬੁਨਿਆਦ ਅਤੇ ਮਨਘੜਤ ਆਰੋਪਾਂ ਦੇ ਬਹਾਨੇ 24 ਤੋਂ 36 ਘੰਟਿਆਂ ਵਿਚ ਪਾਕਿਸਤਾਨ ਵਿਰੁੱਧ ਫੌਜੀ ਕਾਰਵਾਈ ਕਰਨ ਦਾ ਇਰਾਦਾ ਰੱਖ ਰਿਹਾ ਹੈ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਪਾਕਿਸਤਾਨ ਦੇ ਮੰਤਰੀ ਇਸ ਦਾ ਖੁਲਾਸਾ ਕਰਦੇ ਦਿਖਾਈ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
























