ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਵਿਚਾਲੇ ਮੌਸਮ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਗਰਜ ਦੇ ਨਾਲ-ਨਾਲ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਸੂਬੇ ਵਿੱਚ 5 ਦਿਨ ਯਾਨੀ 1, 2, 3, 4 ਅਤੇ 7 ਮਈ ਨੂੰ ਭਾਰੀ ਮੀਂਹ ਪਵੇਗਾ।
ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਦੱਖਣ-ਪੱਛਮੀ ਰਾਜਸਥਾਨ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਇੱਕ ਚੱਕਰਵਾਤੀ ਹਵਾ ਵਾਲਾ ਖੇਤਰ ਬਣਿਆ ਹੋਇਆ ਹੈ, ਜਿਸ ਦਾ ਪ੍ਰਭਾਵ ਪੰਜਾਬ ਵਿੱਚ ਵੀ ਦਿਖਾਈ ਦੇਵੇਗਾ। ਕਿਹਾ ਜਾ ਰਿਹਾ ਹੈ ਕਿ ਅਗਲੇ 72 ਘੰਟਿਆਂ ਤੱਕ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ ਪਰ ਉਸ ਤੋਂ ਬਾਅਦ ਕੁਝ ਗਿਰਾਵਟ ਆਵੇਗੀ। ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਲਈ ਯੈਲੋ ਅਤੇ ਆਰੇਂਜ ਅਲਰਟ ਵੀ ਜਾਰੀ ਕੀਤੇ ਗਏ ਹਨ।

ਤੁਹਾਨੂੰ ਦੱਸ ਦੇਈਏ ਕਿ 24 ਘੰਟਿਆਂ ਵਿੱਚ ਤਾਪਮਾਨ ਵਿੱਚ 2.2 ਡਿਗਰੀ ਦੀ ਗਿਰਾਵਟ ਆਈ ਹੈ। ਇਹ ਆਮ ਤਾਪਮਾਨ ਦੇ ਨੇੜੇ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 42.8 ਡਿਗਰੀ ਦਰਜ ਕੀਤਾ ਗਿਆ। ਦੂਜੇ ਪਾਸੇ ਚੰਡੀਗੜ੍ਹ ਵਿੱਚ ਦਿਨ ਦਾ ਤਾਪਮਾਨ ਪਿਛਲੇ 2 ਦਿਨਾਂ ਤੋਂ ਡਿੱਗ ਰਿਹਾ ਹੈ, ਪਰ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਸੋਮਵਾਰ ਦੀ ਰਾਤ ਇਸ ਖੇਤਰ ਦੀ ਸਭ ਤੋਂ ਗਰਮ ਰਾਤ ਸੀ। ਮੋਹਾਲੀ ਵਿੱਚ ਰਾਤ ਦਾ ਤਾਪਮਾਨ 26.7 ਡਿਗਰੀ ਤੋਂ ਘੱਟ ਨਹੀਂ ਗਿਆ। ਚੰਡੀਗੜ੍ਹ ਵਿੱਚ ਤਾਪਮਾਨ 26.6 ਡਿਗਰੀ ਰਿਹਾ।
ਰਾਤ ਦਾ ਪਾਰਾ ਪੰਜਾਬ ਅਤੇ ਹਰਿਆਣਾ ਦੇ ਸਾਰੇ ਸ਼ਹਿਰਾਂ ਅਤੇ ਦਿੱਲੀ ਸਮੇਤ ਟ੍ਰਾਈਸਿਟੀ ਵਿੱਚ ਸਭ ਤੋਂ ਵੱਧ ਸੀ। ਹਾਲਾਂਕਿ ਰਾਤ ਦਾ ਤਾਪਮਾਨ ਇਸ ਖੇਤਰ ਵਿੱਚ ਸਭ ਤੋਂ ਵੱਧ ਦਰਜ ਕੀਤਾ ਗਿਆ ਸੀ, ਪਰ ਮੰਗਲਵਾਰ ਦੁਪਹਿਰ ਨੂੰ ਪਾਰਾ 35 ਡਿਗਰੀ ਦੇ ਆਸ-ਪਾਸ ਰਿਹਾ। ਦਿਨ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਅਗਲੇ ਇੱਕ ਹਫ਼ਤੇ ਤੱਕ ਜਾਰੀ ਰਹੇਗੀ।
ਇਹ ਵੀ ਪੜ੍ਹੋ : ਜਲੰਧਰ ਦਿਹਾਤੀ ਦੇ SSP ਦਾ ਵੱਡਾ ਐਕਸ਼ਨ, ਮਹਿਤਪੁਰ ਥਾਣੇ ਦੇ SHO ਤੇ ASI ਨੂੰ ਕੀਤਾ ਸਸਪੈਂਡ
ਉੱਤਰੀ ਭਾਰਤ ਵਿੱਚ ਬਦਲਦੇ ਮੌਸਮ ਕਾਰਨ, 5 ਮਈ ਤੱਕ ਚੰਡੀਗੜ੍ਹ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਬੱਦਲਾਂ ਦੇ ਨਾਲ ਤੇਜ਼ ਤੂਫਾਨ ਅਤੇ ਹਲਕੀ ਬੂੰਦਾ-ਬਾਂਦੀ ਕਾਰਨ ਗਰਮੀ ਦਾ ਪ੍ਰਭਾਵ ਘੱਟ ਰਹੇਗਾ।
ਵੀਡੀਓ ਲਈ ਕਲਿੱਕ ਕਰੋ -:
























