ਮੁਕਤਸਰ ਦੇ ਪਿੰਡ ਬਲਮਗੜ੍ਹ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਇਹ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਖੇਤੀਬਾੜੀ ਦਾ ਕੰਮ ਕਰਦਾ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਮ੍ਰਿਤਕ ਦੀ ਪਛਾਣ ਜਗਦੀਪ ਸਿੰਘ (34) ਵਜੋਂ ਹੋਈ ਹੈ। ਇਹ ਘਟਨਾ ਬੁੱਧਵਾਰ ਸਵੇਰੇ ਵਾਪਰੀ। ਜਗਦੀਪ ਸਿੰਘ ਰਾਜੀਨਾਮਾ ਕਰਨ ਲਈ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪੰਚਾਇਤ ਜਾ ਰਿਹਾ ਸੀ। ਇਸ ਦੌਰਾਨ ਪਿੰਡ ਦੇ ਤਿੰਨ-ਚਾਰ ਲੋਕਾਂ ਨੇ ਉਸ ਨੂੰ ਘੇਰ ਲਿਆ। ਦੱਸਿਆ ਜਾ ਰਿਹਾ ਹੈ ਕਿ ਜਗਦੀਪ ਤੇ ਇਨ੍ਹਾਂ ਲੋਕਾਂ ਦੀ ਪੁਰਾਣੀ ਰੰਜਿਸ਼ ਸੀ।

ਦੋਸ਼ੀ ਨੇ ਉਸ ਦੀ ਗਰਦਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਿੰਡ ਦੇ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਦਿਨ ਪਹਿਲਾਂ ਜਗਦੀਪ ਦਾ ਸਕੂਲ ਦੇ ਨੇੜੇ ਪਿੰਡ ਦੇ ਹੀ ਕੁਝ ਲੋਕਾਂ ਨਾਲ ਝਗੜਾ ਹੋਇਆ ਸੀ। ਮਾਮਲਾ ਪੰਚਾਇਤ ਅਤੇ ਥਾਣੇ ਤੱਕ ਪਹੁੰਚ ਗਿਆ ਸੀ।
ਪੰਚਾਇਤ ਨੇ ਪਿੰਡ ਵਿੱਚ ਹੀ ਰਾਜੀਨਾਮਾ ਕਰਵਾਉਣ ਦਾ ਫੈਸਲਾ ਕੀਤਾ ਸੀ। ਇਸ ਦੇ ਲਈ ਬੁੱਧਵਾਰ ਸਵੇਰ ਦਾ ਸਮਾਂ ਤੈਅ ਕੀਤਾ ਗਿਆ ਸੀ, ਜਿਸ ਦੇ ਲਈ ਜਗਦੀਪ ਪੰਚਾਇਤ ਆ ਰਿਹਾ ਸੀ ਪਰ ਰਾਹ ਵਿਚ ਹੀ ਉਸ ਦਾ ਕਤਲ ਕਰ ਦਿੱਤਾ ਗਿਆ।
ਇਕਤੌਲੇ ਸਹਾਰੇ ਦੇ ਤੁਰ ਜਾਣ ਨਾਲ ਬਜ਼ੁਰਗ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਉਨ੍ਹਾਂ ਨੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























