ਬਠਿੰਡਾ ਜ਼ਿਲੇ ਦੇ ਰਾਮਪੁਰਾ ਹਲਕੇ ਦੇ ਅਧੀਨ ਪੈਂਦੇ ਪਿੰਡ ਜੇਠੂਕੇ ਦੇ ਵਿੱਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਜਿਸ ਦੇ ਵਿੱਚ ਇੱਕ ਵਿਆਹੁਤਾ ਦੀ ਮੌਤ ਦੀ ਜਾਣਕਾਰੀ ਸਾਹਮਣੇ ਆਈ ਹੈ ਪਿੰਡ ਵਾਸੀਆਂ ਦੇ ਵੱਲੋਂ ਇਸ ਸਬੰਧੀ ਜਾਣਕਾਰੀ ਸਥਾਨਕ ਥਾਣੇ ਅਤੇ ਸਹਾਰਾ ਜਨ ਸੇਵਾ ਟੀਮ ਨੂੰ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਵਿਆਹੁਤਾ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੇ ਲਈ ਸਰਕਾਰੀ ਹਸਪਤਾਲ ਰਾਮਪੁਰਾ ਦੇ ਵਿੱਚ ਰਖਵਾ ਦਿੱਤਾ ਗਿਆ ਹੈ। ਜਾਣਕਾਰੀ ਦੇ ਮੁਤਾਬਕ ਮ੍ਰਿਤਕ ਵਿਆਹੁਤਾ ਮਹਿਲਾ ਦੀ ਸਨਾਖਤ ਮਾਇਆ ਦੇਵੀ ਪਿੰਡ ਹਰਨਾਮ ਸਿੰਘ ਵਾਲਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਜਿਸ ਦਾ ਕਰੀਬ ਦੋ ਸਾਲ ਪਹਿਲਾਂ ਰਾਮਪੁਰਾ ਹਲਕੇ ਦੇ ਪਿੰਡ ਜੇਠੂਕੇ ਦੇ ਵਿੱਚ ਵਿਆਹ ਹੋਇਆ ਸੀ
ਮ੍ਰਿਤਕ ਲੜਕੀ ਮਾਇਆ ਦੇਵੀ ਦੇ ਭਰਾ ਸੁਖਚੈਨ ਰਾਮ ਦੇ ਵੱਲੋਂ ਸਹੁਰਾ ਪਰਿਵਾਰ ਦੇ ‘ਤੇ ਦਾਜ ਦਹੇਜ ਮੰਗਣ ਦੇ ਆਰੋਪ ਲਗਾਏ ਹਨ। ਸਹੁਰਾ ਪਰਿਵਾਰ ਵੱਲੋਂ ਪਹਿਲਾਂ ਬੁਲੇਟ ਮੋਟਰਸਾਈਕਲ ਦੀ ਮੰਗ ਕੀਤੀ ਗਈ ਜਦੋਂ ਬੁਲੇਟ ਮੋਟਰਸਾਈਕਲ ਦੇ ਦਿੱਤਾ ਤਾਂ ਉਸ ਤੋਂ ਬਾਅਦ ਕਾਰ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਕਾਰਨ ਘਰ ਦੇ ਵਿੱਚ ਮਾਇਆ ਦੇਵੀ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਦੇ ਕਈ ਵਾਰ ਸਮਝੌਤੇ ਵੀ ਹੋਏ ਪਰ ਅਫਸੋਸ ਅੱਜ ਸਹੁਰਾ ਪਰਿਵਾਰ ਦੇ ਵੱਲੋਂ ਲੜਕੀ ਨੂੰ ਗਲਾ ਘੋਟ ਕੇ ਮਾਰ ਦਿੱਤਾ ਗਿਆ ਅਤੇ ਉਸਨੂੰ ਫਾਹੇ ਨਾਲ ਲਟਕਾ ਦਿੱਤਾ ਗਿਆ ।
ਇਸ ਮਾਮਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਹੋਇਆ ਸਹਾਰਾ ਜਨ ਸੇਵਾ ਟੀਮ ਦੇ ਮੈਂਬਰ ਦੇ ਵੱਲੋਂ ਦੱਸਿਆ ਗਿਆ ਕਿ ਸੂਚਨਾ ਮਿਲੀ ਸੀ ਕਿ ਜੇਠੂਕੇ ਪਿੰਡ ਦੇ ਵਿੱਚ ਲੜਕੀ ਦੇ ਵੱਲੋਂ ਫਾਹਾ ਲਗਾ ਲਿਆ ਗਿਆ ਹੈ ਜਦੋਂ ਉਹ ਮੌਕੇ ਤੇ ਪਹੁੰਚੇ ਤਾਂ ਮ੍ਰਿਤਕ ਦੇਹ ਨੂੰ ਥੱਲੇ ਉਤਾਰ ਲਿਆ ਗਿਆ ਸੀ ਇਸ ਸਬੰਧੀ ਪਿੰਡ ਵਾਸੀ ਅਤੇ ਲੜਕੀ ਦੇ ਪੇਕੇ ਪਰਿਵਾਰ ਵੱਲੋਂ ਆਰੋਪ ਹਨ ਕਿ ਲੜਕੀ ਨੂੰ ਦਹੇਜ ਨਾ ਦੇਣ ਤੇ ਉਸਦਾ ਕਤਲ ਕੀਤਾ ਗਿਆ ਹੈ ਪਰ ਇਹ ਜਾਂਚ ਦਾ ਵਿਸ਼ਾ ਹੈ ਜਿਸ ਦੀ ਸਥਾਨਕ ਪੁਲਿਸ ਜਾਂਚ ਕਰ ਰਹੀ ਹੈ ਅਤੇ ਉਨਾਂ ਦੇ ਵੱਲੋਂ ਮ੍ਰਿਤਕ ਦੇਹ ਨੂੰ ਰਾਮਪੁਰਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਪੋਸਟਮਾਰਟਮ ਦੇ ਲਈ ਰਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡਾ ਐਕਸ਼ਨ ਲੈਣ ਦੀ ਤਿਆਰੀ ‘ਚ ਟਰੰਪ 3,50,000 ਵੈਨੇਜ਼ੁਏਲਾ ਵਾਸੀਆਂ ਤੋਂ ਕਾਨੂੰਨੀ ਸੁਰੱਖਿਆ ਲਈ ਜਾ ਸਕਦੀ ਵਾਪਿਸ
ਫਿਲਹਾਲ ਇਹ ਮਾਮਲਾ ਜਾਂਚ ਦਾ ਵਿਸ਼ਾ ਹੈ ਪਰ ਇਸ ਮਾਮਲੇ ਸੰਬੰਧੀ ਸਬੰਧਤ ਥਾਣਾ ਪੁਲਿਸ ਦੇ ਵੱਲੋਂ ਜਾਣਕਾਰੀ ਸਾਂਝੀ ਕਰਨ ਤੋਂ ਗੁਰੇਜ ਕੀਤਾ ਜਾ ਰਿਹਾ ਹੈ। ਪਰ ਸਵਾਲ ਨਿਕਲ ਕੇ ਇਹ ਸਾਹਮਣੇ ਆਉਂਦਾ ਹੈ ਕਿ ਆਖਰ ਕਦੋਂ ਤੱਕ ਇਸ ਤਰੀਕੇ ਦੇ ਨਾਲ ਇਸ ਬਦਲਦੇ ਯੁੱਗ ਦੇ ਵਿੱਚ ਧੀਆਂ ਨੂੰ ਇਸ ਤਰੀਕੇ ਦੇ ਨਾਲ ਪਰੇਸ਼ਾਨ ਕੀਤਾ ਜਾਵੇਗਾ ਜੋ ਮਾਇਆ ਦੇਵੀ ਦੇ ਨਾਲ ਵਾਪਰਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























