ਬਠਿੰਡਾ ਵਿੱਚ ਸਵੇਰੇ-ਸਵੇਰੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਐਨਕਾਊਂਟਰ ਦੇ ਵਿੱਚ 2 ਬਦਮਾਸ਼ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਹਨ। ਜਿਸ ਤੋਂ ਬਾਅਦ ਪੁਲਿਸ ਨੇ ਇੱਕ ਬਦਮਾਸ਼ਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਇਸ ਮੁਠਭੇੜ ਦੌਰਾਨ ASI ਵੀ ਗੋਲੀ ਲੱਗਣ ਕਾਰਨ ਜ਼ਖਮੀ ਹੋਇਆ ਹੈ।

Encounter in Bathinda
ਮਿਲੀ ਜਾਣਕਰੀ ਅਨੁਸਾਰ ਬਠਿੰਡਾ ਵਿੱਚ ਕੱਲ੍ਹ ਇੱਕ ਸ਼ਰਾਬ ਦੀ ਦੁਕਾਨ ‘ਤੇ ਹੋਈ ਲੁੱਟ ਦੇ ਮਾਮਲੇ ਵਿੱਚ, ਪੁਲਿਸ ਨੂੰ ਸੂਚਨਾ ਮਿਲੀ ਕਿ ਪਰਸ ਰਾਮ ਨਗਰ ਵਿੱਚ ਕੁਝ ਲੋਕ ਬੈਠੇ ਹਨ, ਜੋ ਕਿ ਲੁੱਟ ਦੇ ਮਾਮਲੇ ਵਿੱਚ ਦੋਸ਼ੀ ਹੋ ਸਕਦੇ ਹਨ। ਸੂਚਨਾ ਮਿਲਣ ‘ਤੇ ਜਦੋ ਪੁਲਿਸ ਮੌਕੇ ‘ਤੇ ਪਹੁੰਚੇ ‘ਤਾਂ ਤਿੰਨੇ ਮੁਲਜ਼ਮ ਉੱਥੋਂ ਭੱਜ ਗਏ, ਜਿਸ ਤੋਂ ਬਾਅਦ ਪੁਲਿਸ ਨੇ ਪੂਰੇ ਸ਼ਹਿਰ ਵਿੱਚ ਨਾਕਾਬੰਦੀ ਕਰ ਦਿੱਤੀ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ : ਪੁੰਛ ‘ਚ ਅੱਤਵਾਦੀਆਂ ਦੇ ਟਿਕਾਣੇ ਦਾ ਪਰਦਾਫਾਸ਼, 5 IED ਤੇ ਵਾਇਰਲੈੱਸ ਸੈੱਟ ਬਰਾਮਦ
ਜਦੋਂ ਪੁਲਿਸ ਨੇ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਨਾਕਾਬੰਦੀ ‘ਤੇ ਆਉਂਦੇ ਦੇਖਿਆ ਤਾਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਪੁਲਿਸ ਨੇ ਉਨ੍ਹਾਂ ਦੇ ਨਾਮ ਪੁੱਛੇ ਤਾਂ ਉਨ੍ਹਾਂ ਨੇ ਫਿਰ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬ ਵਿੱਚ, ਪੁਲਿਸ ਨੇ ਉਨ੍ਹਾਂ ‘ਤੇ ਗੋਲੀਬਾਰੀ ਕੀਤੀ ਅਤੇ ਦੋ ਲੋਕ ਜ਼ਖਮੀ ਹੋ ਗਏ। ਦੋਵਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਸਨ ਅਤੇ ਇੱਕ ਵਿਅਕਤੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਗੋਲੀਬਾਰੀ ਵਿੱਚ ਸੁਖਪ੍ਰੀਤ ਸਿੰਘ ਨਾਮ ਦਾ ਇੱਕ ASI ਦੀ ਲੱਤ ਵਿੱਚ ਗੋਲੀ ਲੱਗੀ।
ਵੀਡੀਓ ਲਈ ਕਲਿੱਕ ਕਰੋ -:
























