ਪੰਜਾਬ ਸਰਕਾਰ ਨੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ ਜਿਸ ਤਹਿਤ ਕਿਹਾ ਗਿਆ ਹੈ ਕਿ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਸਵੇਰੇ 9 ਤੋਂ ਰਾਤ 9 ਵਜੇ ਤੱਕ ਸਰਕਾਰੀ ਦਫਤਰਾਂ ਵਿਚ ਹਾਜ਼ਰ ਰਹਿਣਗੇ।
ਇਸ ਤਹਿਤ ਅਧਿਕਾਰੀਆਂ ਨੂੰ ਤਹਿਸੀਲ ਦਫਤਰਾਂ ਵਿਚ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਮਾਨ ਸਰਕਾਰ ਨੇ ਸਾਫ ਤੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਹੁਣ ਤਹਿਸੀਲ ਦਫ਼ਤਰਾਂ ‘ਚ ਅਧਿਕਾਰੀਆਂ ਦੀ ਮਨਮਾਨੀ ਨਹੀਂ ਚੱਲੇਗੀ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਖਾਲੀ ਸਟੇਸ਼ਨਾਂ ‘ਤੇ ਬਦਲ ਦੀ ਸਹੀ ਵਿਵਸਥਾ ਕੀਤੀ ਜਾਵੇ ਤਾਂ ਜੋ ਰਜਿਸਟ੍ਰੇਸ਼ਨ ਦਾ ਕੰਮ ਪ੍ਰਭਾਵਿਤ ਨਾ ਹੋਵੇ।
ਇਹ ਵੀ ਪੜ੍ਹੋ :SYL ਵਿ.ਵਾਦ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਕੋਰਟ ਨੇ ਪੰਜਾਬ ਤੇ ਹਰਿਆਣਾ ਦੀ ਸਰਕਾਰ ਨੂੰ ਦਿੱਤੇ ਨਿਰਦੇਸ਼
CM ਮਾਨ ਨੇ ਇਹ ਵੀ ਨਿਰਦੇਸ਼ ਦਿੱਤਾ ਹੈ ਕਿ M ਸੇਵਾ ਐਪ ਰਾਹੀਂ ਅਧਿਕਾਰੀਆਂ ਦੀ ਹਾਜ਼ਰੀ ਲੱਗੇਗੀ । ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰੀਆਂ ਦੀ ਮੌਜੂਦਗੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਨਾਲ ਹੀ ਇਹ ਵੀ ਯਕੀਨੀ ਹੋਣਾ ਚਾਹੀਦਾ ਹੈ ਕਿ ਆਨਲਾਈਨ ਅਪਾਇੰਟਮੈਂਟ ਲੈਣ ਵਾਲੇ ਲੋਕਾਂ ਦਾ ਉਸੇ ਦਿਨ ਰਜਿਸਟ੍ਰੇਸ਼ਨ ਹੋ ਜਾਵੇ। ਇਸ ਤੋਂ ਇਲਾਵਾ ਮਾਨ ਸਰਕਾਰ ਨੇ ਅਫਸਰਾਂ ਦੀ ਫਰਲੋ ਖਤਮ ਕਰਨ ਦਾ ਫੈਸਲਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
























