ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਜਾ ਰਹੇ ਹਨ। AG ਪੰਜਾਬ ਵੀ ਮੁੱਖ ਮੰਤਰੀ ਨਾਲ ਮੌਜੂਦ ਰਹਿਣਗੇ। BBMB ਦੇ ਚੇਅਰਮੈਨ ਮਨੋਜ ਤ੍ਰਿਪਾਠੀ ਵੀ ਨੰਗਲ ਡੈਮ ਪਹੁੰਚ ਰਹੇ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਨੂੰ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਨਿਰਦੇਸ਼ ਦਿੱਤੇ ਸਨ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਬੀਤੀ ਰਾਤ ਬੀਬੀਐਮਬੀ ਦੇ ਅਧਿਕਾਰੀਆਂ ਨੇ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ। ਪਰ ਇਸ ਸਬੰਧੀ ਅਧਿਕਾਰਿਕ ਤੌਰ ‘ਤੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ।
ਵੀਡੀਓ ਲਈ ਕਲਿੱਕ ਕਰੋ -:
























