ਲੁਧਿਆਣਾ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਝੂਠੀ ਜਾਣਕਾਰੀ ਸ਼ੇਅਰ ਕਰਨ ਦੇ ਮਾਮਲੇ ਵਿਚ 2 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ। ਦੋਵਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਗਲਤ ਵੀਡੀਓ ਅਪਲੋਡ ਕੀਤੇ ਸਨ। ਪੁਲਿਸ ਕਮਿਸ਼ਨਰੇਟ ਦੀ ਸਾਈਬਰ ਸੈੱਲ ਨੂੰ ਸ਼ਿਕਾਇਤ ਮਿਲਣ ਦੇ ਬਾਅਦ ਇਹ ਕਾਰਵਾਈ ਕੀਤੀ ਗਈ।
ਡੀਸੀਪੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਸਾਈਬਰ ਸੈੱਲ ਦੋਵਾਂ ਦੇ ਸੋਸ਼ਲ ਮੀਡੀਆ ਪ੍ਰੋਫਾਈਲ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਗਲਤ ਜਾਣਕਾਰੀ ਫੈਲਾਉਣਾ ਅਪਰਾਧ ਹੈ। ਨੌਜਵਾਨਾਂ ਨੇ ਫਰਜ਼ੀ ਵੀਡੀਓ ਪੋਸਟ ਕੀਤੇ ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਸੀ। ਲੁਧਿਆਣਾ ਪੁਲਿਸ ਸੋਸ਼ਲ ਮੀਡੀਆ ਦੇ ਗਲਤ ਇਸਤੇਮਾਲ ‘ਤੇ ਜ਼ੀਰੋ ਟੋਲਰੈਂਸ ਨੀਤੀ ਅਪਣਾ ਰਹੀ ਹੈ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਜਾਣਕਾਰੀ ਸ਼ੇਅਰ ਕਰਨ ਤੋਂ ਪਹਿਲਾਂ ਉਸ ਦੇ ਸੱਚ ਦੀ ਜਾਂਚ ਕਰ ਲੈਣ। ਸਿਰਫ ਅਧਿਕਾਰਕ ਸਰੋਤਾਂ ‘ਤੇ ਭਰੋਸਾ ਕਰੋ। ਸਾਈਬਰ ਕ੍ਰਾਈਮ ਯੂਨਿਟ ਤੇ ਸੋਸ਼ਲ ਮੀਡੀਆ ਸੈੱਲ ਲਗਾਤਾਰ ਨਿਗਰਾਨੀ ਕਰ ਰਹੇ ਹਨ।
ਇਹ ਵੀ ਪੜ੍ਹੋ : ਕੇਂਦਰੀ ਗ੍ਰਹਿ ਮੰਤਰਾਲੇ ਨੇ ਮੀਡੀਆ ਅਦਾਰਿਆਂ ਨੂੰ ਦਿੱਤੀ ਸਖ਼ਤ ਹਦਾਇਤ- ‘ਏਅਰ ਰੈੱਡ ਸਾਇਰਨ ਦੀ ਨਾ ਕੀਤੀ ਜਾਵੇ ਵਰਤੋਂ’
ਜ਼ਿਲ੍ਹਾ ਜਨਸੰਪਰਕ ਅਧਿਕਾਰੀ ਪੁਨੀਤ ਪਾਲ ਸਿੰਘ ਗਿੱਲ ਨੇ ਦੱਸਿਆ ਕਿ ਲੋਕ ਕਿਸੇ ਵੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ, ਪੁਲਿਸ ਕਮਿਸ਼ਨਰੇਟ ਲੁਧਿਆਣਾ, ਲੁਧਿਆਣਾ ਦਿਹਾਤੀ ਪੁਲਿਸ, ਖੰਨਾ ਪੁਲਿਸ ਜਾਂ ਐਮਰਜੈਂਸੀ ਨੰਬਰ 112 ‘ਤੇ ਸੰਪਰਕ ਕਰ ਸਕਦੇ ਹਨ। ਫੇਸਬੁੱਕ, ਇੰਸਟਾਗ੍ਰਾਮ ਤੇ ਐਕਸ ‘ਤੇ ਡੀਸੀ ਲੁਧਿਆਣਾ ਤੇ ਡੀਪੀਆਰਓ ਦੇ ਅਧਿਕਾਰਕ ਅਕਾਊਂਟ ਨਾਲ ਵੀ ਜਾਣਕਾਰੀ ਦੀ ਪੁਸ਼ਟੀ ਕਰ ਸਕਦੇ ਹੋ।
ਵੀਡੀਓ ਲਈ ਕਲਿੱਕ ਕਰੋ -:
























