ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਡਰੋਨ ਹਮਲੇ ਦੇ ਜ਼ਖਮੀਆਂ ਦੇ ਨਾਲ ਅੱਜ ਮੁਲਾਕਾਤ ਕਰਨਗੇ। ਉਹ ਜ਼ਖਮੀ ਨਾਗਰਿਕਾਂ ਦਾ ਹਾਲ ਜਾਣਨ ਲਈ ਸਰਕਾਰੀ ਮੈਡੀਕਲ ਕਾਲਜ (GMC), ਲੁਧਿਆਣਾ ਪਹੁੰਚਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਫਰਿਸ਼ਤੇ ਸਕੀਮ ਤਹਿਤ ਜ਼ਖਮੀਆਂ ਦੇ ਇਲਾਜ ਦਾ ਸਾਰਾ ਖਰਚਾ ਚੁੱਕ ਰਹੀ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰ ਜੰਗ ਜਾਂ ਅੱਤਵਾਦੀ ਹਮਲਿਆਂ ਵਿੱਚ ਜ਼ਖਮੀ ਹੋਏ ਹਰੇਕ ਨਾਗਰਿਕ ਦੀ ਦੇਖਭਾਲ ਕਰੇਗੀ। ਜ਼ਖਮੀਆਂ ਦਾ ਸਭ ਤੋਂ ਵਧੀਆ ਇਲਾਜ ਹੋਵੇਗਾ ਤੇ ਸਰਕਾਰ ਮਨੁੱਖਤਾ ਅਤੇ ਜ਼ਿੰਮੇਵਾਰੀ ਨਾਲ ਖੜ੍ਹੀ ਹੈ। ਦੱਸ ਦੇਈਏ ਕਿ ਫਿਰੋਜ਼ਪੁਰ ਦੇ ਪਿੰਡ ਖਾਈ ਸੇਮੇ ਵਿੱਚ ਸ਼ੁੱਕਰਵਾਰ ਨੂੰ ਡਰੋਨ ਡਿੱਗਣ ਤੋਂ ਬਾਅਦ ਇੱਕ ਘਰ ਨੂੰ ਅੱਗ ਲੱਗ ਗਈ। ਇੱਥੇ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਤਿੰਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ‘ਚ BSF ਦਾ ਜਵਾਨ ਸ਼ਹੀਦ, ਪਾਕਿਸਤਾਨ ਨਾਲ ਲੋਹਾ ਲੈਂਦੇ ਪੀਤਾ ਸ਼ਹਾਦਤ ਦਾ ਜਾਮ
ਬੀਤੇ ਕੱਲ੍ਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀਐੱਮਸੀਐਚ) ਦਾ ਦੌਰਾ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਡਰੋਨ ਹਮਲੇ ਵਿੱਚ ਜ਼ਖਮੀ ਹੋਏ ਪੀੜਤਾਂ ਦਾ ਹਾਲ-ਚਾਲ ਪੁੱਛਿਆ। ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਸ ਚੁਣੌਤੀਪੂਰਨ ਸਮੇਂ ਵਿੱਚ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਵਚਨਬੱਧ ਹੈ। ਉਨ੍ਹਾਂ ਐਲਾਨ ਕੀਤਾ ਕਿ ਰਾਜ ਸਰਕਾਰ ਸਾਰੇ ਡਾਕਟਰੀ ਖਰਚੇ ਸਹਿਣ ਕਰੇਗੀ ਅਤੇ ਜ਼ਖਮੀਆਂ ਦਾ ਡੀਐੱਮਸੀਐੱਚ ਵਿੱਚ ਮੁਫ਼ਤ ਇਲਾਜ ਯਕੀਨੀ ਬਣਾਏਗੀ।
ਵੀਡੀਓ ਲਈ ਕਲਿੱਕ ਕਰੋ -:
























