ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣੇ ਹੀ ਇੱਕ ਵਿਧਾਇਕ ਦੀ ਸੁਰੱਖਿਆ ਹਟਾ ਦਿੱਤੀ ਹੈ, ਨਾਲ ਹੀ ਨਾਲ ਹੀ ਵਿਧਾਇਕ ਨੂੰ ਗੱਡੀ ਵਾਪਸ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ। ਇਸ ਵਿਧਾਇਕ ਦਾ ਨਾਮ ਰਮਨ ਅਰੋੜਾ ਹੈ ਅਤੇ ਉਹ ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਹੈ। ਰਮਨ ਅਰੋੜਾ ਨੇ ਖੁਦ ਸੁਰੱਖਿਆ ਹਟਾਉਣ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਵੱਲੋਂ ਇਸ ਸੁਰੱਖਿਆ ਵਾਪਸ ਲੈਣ ਦਾ ਕੋਈ ਰਸਮੀ ਕਾਰਨ ਨਹੀਂ ਦੱਸਿਆ ਗਿਆ।
ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦੀ ਸਾਰੀ ਸੁਰੱਖਿਆ ਹਟਾ ਦਿੱਤੀ ਹੈ। ਸਾਰੇ ਸੁਰੱਖਿਆ ਕਰਮਚਾਰੀਆਂ ਨੂੰ ਕਿਉਂ ਹਟਾਇਆ ਗਿਆ, ਉਨ੍ਹਾਂ ਨੂੰ ਵੀ ਇਸ ਬਾਰੇ ਨਹੀਂ ਪਤਾ। ਇਸ ਵੇਲੇ ਉਨ੍ਹਾਂ ਕੋਲ ਕੋਈ ਗੰਨਮੈਨ ਜਾਂ ਸੁਰੱਖਿਆ ਮੁਲਾਜ਼ਮ ਨਹੀਂ ਹੈ।
ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਇੱਕ ਆਮ ਆਦਮੀ ਹਨ। ਜੇ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਨੇ ਸੁਰੱਖਿਆ ਹਟਾ ਦਿੱਤੀ ਹੈ, ਤਾਂ ਉਨ੍ਹਾਂ ਨੂੰ ਇਸ ਨਾਲ ਕੋਈ ਸਮੱਸਿਆ ਨਹੀਂ ਹੈ।
ਇਹ ਵੀ ਪੜ੍ਹੋ : ਪੁੰਛ ‘ਚ ਮਾ/ਰੇ ਗਏ ਸਿੱਖਾਂ ਦੇ ਪਰਿਵਾਰਾਂ ਲਈ ਸ਼੍ਰੋਮਣੀ ਕਮੇਟੀ ਨੇ ਕੀਤਾ ਵੱਡਾ ਐਲਾਨ
ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਪ੍ਰੋਟੋਕੋਲ ਮੁਤਾਬਕ ਇੱਕ ਵਿਧਾਇਕ ਹੋਣ ਦੇ ਨਾਤੇ, ਕੀ ਉਨ੍ਹਾਂ ਨੂੰ ਆਪਣੇ ਨਾਲ ਸੁਰੱਖਿਆ ਰੱਖਣੀ ਚਾਹੀਦੀ ਹੈ? ਤਾਂ ਰਮਨ ਅਰੋੜਾ ਨੇ ਕਿਹਾ ਕਿ ਇਸ ਵੇਲੇ ਉਨ੍ਹਾਂ ਨਾਲ ਤਾਇਨਾਤ ਸਾਰੇ ਸੁਰੱਖਿਆ ਕਰਮਚਾਰੀਆਂ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕੋਲ ਇਸ ਬਾਰੇ ਕਹਿਣ ਲਈ ਕੁਝ ਨਹੀਂ ਹੈ। ਸੂਬਾ ਸਰਕਾਰ ਜੋ ਵੀ ਫੈਸਲਾ ਲੈਂਦੀ ਹੈ, ਉਹ ਉਸ ਨੂੰ ਸਵੀਕਾਰ ਕਰਦੇ ਹਨ।
ਵੀਡੀਓ ਲਈ ਕਲਿੱਕ ਕਰੋ -:
























