ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀਆਂ ਹਨ, ਜਦੋਂ ਕਿ 9 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਮਾਮਲੇ ਵਿਚ ਹੁਣ ਵੱਡੀ ਕਾਰਵਾਈ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਹੈ। ਸੂਬਾ ਸਰਕਾਰ ਵੱਲੋਂ ਐਕਸਾਈਜ਼ ਵਿਭਾਗ ਦਾ ਈਟੀਓ ਸਸਪੈਂਡ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿਚ ਮੁੱਖ ਸਪਲਾਇਰ ਸਣੇ 6 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਵੀ ਪੁਲਿਸ ਵੱਲੋਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਮਾਮਲੇ ਦਾ ਮਾਸਟਰਮਾਈਂਡ ਸਾਹਿਬ ਸਿੰਘ ਤੇ ਪ੍ਰਭਜੀਤ ਸਿੰਘ ਨਕਲੀ ਸ਼ਰਾਬ ਸਪਲਾਈ ਕਰਦੇ ਸਨ। ਕੁਲਬੀਰ ਸਿੰਘ ਉਰਫ ਜੱਗੂ ਮੁੱਖ ਮੁਲਜ਼ਮ ਪ੍ਰਭਜੀਤ ਸਿੰਘ ਦਾ ਭਰਾ ਦੱਸਿਆ ਜਾ ਰਿਹਾ ਹੈ।
ਇਹ ਵੀ ਦੱਸਣਯੋਗ ਹੈ ਕਿ ਹੁਣ ਤੱਕ 10 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪੰਜਾਬ ਪੁਲਿਸ ਲਗਾਤਾਰ ਇਸ ਮਾਮਲੇ ਵਿਚ ਕਾਰਵਾਈ ਕਰ ਰਹੀ ਹੈ। ਹਾਲਾਂਕਿ ਬੀਤੇ ਕੱਲ ਵੀ ਇਸ ਮਾਮਲੇ ਵਿਚ SHO ਤੇ DSP ‘ਤੇ ਗਾਜ਼ ਡਿੱਗੀ ਸੀ। ਮਜੀਠਾ ਥਾਣੇ ਦੇ ਐਸਐਚਓ ਅਵਤਾਰ ਸਿੰਘ ਅਤੇ ਡੀਐਸਪੀ ਅਮੋਲਕ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਮਾਨ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ।
ਇਹ ਵੀ ਪੜ੍ਹੋ : NHAI ਪ੍ਰਾਜੈਕਟ ਮਾਮਲੇ ‘ਚ ਹਾਈਕੋਰਟ ਦਾ ਸਖਤ ਰੁਖ਼, ਪੰਜਾਬ ਦੇ 3 ਜ਼ਿਲ੍ਹਿਆਂ ਦੇ DC ਨੂੰ ਕੀਤਾ ਤਲਬ
ਇਸ ਮਾਮਲੇ ਵਿੱਚ, ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਇਹ ਇੱਕ ਦੁਖਦਾਈ ਅਤੇ ਮੰਦਭਾਗੀ ਘਟਨਾ ਹੈ। ਹੁਣ ਤੱਕ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲਗਭਗ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਮੌਤਾਂ ਨਹੀਂ, ਸਗੋਂ ਕਤਲ ਹਨ। ਹੁਣ ਤੱਕ ਅਸੀਂ ਇਸ ਮਾਮਲੇ ਵਿੱਚ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੇ ਹਾਂ।
ਵੀਡੀਓ ਲਈ ਕਲਿੱਕ ਕਰੋ -:
























