ਹਲਕਾ ਮਜੀਠਾ ਅੰਦਰ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ਪੁਲਿਸ ਲਗਾਤਾਰ ਐਕਸ਼ਨ ਮੋੜ ਵਿੱਚ ਨਜ਼ਰ ਆ ਰਹੀ ਹੈ, ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਟੀਮ ਵੱਲੋਂ ਸਾਂਝੇ ਤੌਰ ‘ਤੇ ਇੱਕ ਆਪ੍ਰੇਸ਼ਨ ਤਹਿਤ ਹਲਕਾ ਅਜਨਾਲਾ ਦੇ ਪਿੰਡ ਨੰਗਲ ਵੰਝਾਵਾਲਾ ਅਤੇ ਫੱਤੇਵਾਲ ਵਿਖੇ ਰੇਡ ਕੀਤੀ ਗਈ ਜਿਸ ਦੌਰਾਨ ਪੁਲਿਸ ਵੱਲੋਂ 7 ਡਰੱਮ, 1 ਹਜ਼ਾਰ 260 ਕਿੱਲੋ ਲਾਹਣ, 100 ਬੋਤਲਾਂ ਨਜਾਇਜ਼ ਸ਼ਰਾਬ ਇੱਕ ਚਾਲੂ ਭੱਠੀ ਫੜੀ ਅਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ।

ਇਸ ਮੌਕੇ ਅਜਨਾਲਾ ਥਾਣਾ ਦੇ SHO ਮੁਖਤਾਰ ਸਿੰਘ ਨੇ ਕਿਹਾ ਕਿ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਦੋ ਪਿੰਡਾਂ ਵਿੱਚ ਛਾਪੇਮਾਰੀ ਕੀਤੀ ਗਈ ਹੈ ਜਿੱਥੇ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ‘ਤੇ ਕਾਰਵਾਈ ਕਰਦੇ ਹੋਏ ਵੱਡੀ ਮਾਤਰਾ ਵਿੱਚ ਇਹ ਸਮਾਨ ਬਰਾਮਦ ਕੀਤਾ ਗਿਆ ਹੈ। ਉੱਥੇ ਹੀ ਇੱਕ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਕੁਝ ਲੋਕ ਭੱਜਣ ਵਿੱਚ ਕਾਮਯਾਬ ਹੋ ਗਏ।
ਇਹ ਵੀ ਪੜ੍ਹੋ : ਜਲਾਲਾਬਾਦ : ਵਾਟਰ ਕੂਲਰ ਤੋਂ ਪਾਣੀ ਪੀਣਾ ਸ਼ਖਸ ਨੂੰ ਪਿਆ ਭਾਰੀ, ਕ.ਰੰ.ਟ ਲੱਗਣ ਨਾਲ ਮੌਕੇ ‘ਤੇ ਮੌ.ਤ
SHO ਨੇ ਅੱਗੇ ਦੱਸਿਆ ਕਿ ਫਰਾਰ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਵੀ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। SHO ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਲੋਕ ਨਾਜਾਇਜ਼ ਸ਼ਰਾਬ ਦਾ ਧੰਦਾ ਬੰਦ ਕਰ ਦੇਣ ਨਹੀਂ ਤਾਂ ਪੁਲਿਸ ਵੱਲੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























