ਸੰਗਰੂਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਜੇਲ੍ਹ ਅੰਦਰੋਂ ਚੱਲ ਰਹੇ ਤਸਕਰੀ ਦੇ ਇਕ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ ਜੇਲ੍ਹ ਦੀ ਚੈਕਿੰਗ ਵਿਚ 9 ਮੋਬਾਈਲ ਫੋਨ, 4 ਸਮਾਰਟ ਘੜੀਆਂ, 50 ਗ੍ਰਾਮ ਅਫੀਮ ਤੇ ਹੋਰ ਪਾਬੰਦੀਸ਼ੁਦਾ ਸਾਮਾਨ ਬਰਾਮਦ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਇਸ ਸਬੰਧੀ ਖੁਲਾਸਾ ਕੀਤਾ।

ਡੀਜੀਪੀ ਨੇ ਦੱਸਿਆ ਕਿ ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਤਸਕਰੀ ਵਿਚ ਫੜੇ ਗਏ ਮਨਪ੍ਰੀਤ ਸਿੰਘ ਨਾਲ ਇਸ ਦੇ ਤਾਰ ਜੁੜੇ ਹੋਏ ਹਨ। ਜੋ ਕੈਦੀ ਗੁਰਵਿੰਦਰ ਸਿੰਘ ਦਾ ਸਹਿਯੋਗੀ ਹੈ ਤੇ ਮੌਜੂਦਾ ਸਮੇਂ ਸੰਗਰੂਰ ਜੇਲ੍ਹ ਵਿਚ ਬੰਦ ਹੈ। ਮਨਪ੍ਰੀਤ ਸਿੰਘ ਦੇ ਕਬਜ਼ੇ ਤੋਂ ਪੁਲਿਸ ਨੇ 4 ਕਿਲੋਗ੍ਰਾਮ ਹੈਰੋਇਨ, 5.5 ਲੱਖਰੁਪਏ ਦੀ ਡਰੱਗ ਮਨੀ ਤੇ ਇਕ ਗਲਾਕ ਪਿਸਤੌਲ ਹੋਰ ਬਰਾਮਦ ਕੀਤੇ।
ਵੀਡੀਓ ਲਈ ਕਲਿੱਕ ਕਰੋ -:
























