ਗੈਸ ਸਿਲੰਡਰਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ-ਪਾਕਿ ਜੰਗਬੰਦੀ ਦੇ ਬੱਦਲ ਅਜੇ ਵੀ ਮੰਡਰਾਰਹੇ ਹਨ। ਪੰਜਾਬ ਸਣੇ ਹੋਰ ਸਰਹੱਦੀ ਇਲਾਕਿਆਂ ਜਿਵੇਂ ਜੰਮੂ-ਕਸ਼ਮੀਰ, ਰਾਜਸਥਾਨ ਤੇ ਗੁਜਰਾਤ ਵਰਗੇ ਸੂਬਿਆਂ ਵਿਚ ਗੈਸ ਸਿਲੰਡਰਾਂ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਗੈਸ ਏਜੰਸੀਆਂ ਨੇ ਡੀਲਰਾਂ ਨੂੰ ਸਪਲਾਈ ਬੰਦ ਕਰ ਦਿੱਤੀ ਹੈ।
ਹੁਣ ਆਉਣ ਵਾਲੇ ਦਿਨਾਂ ਵਿਚ ਆਮ ਲੋਕਾਂ ਨੂੰ ਇਸ ਕਰਕੇ ਪ੍ਰੇਸ਼ਾਨੀ ਹੋ ਸਕਦੀ ਹੈ। ਇਕ ਪਾਸੇ ਭਾਰਤ-ਪਾਕਿ ਵਿਚਾਲੇ ਤਣਾਅ ਵਾਲੀ ਸਥਿਤੀ ਹੈ। ਉਸ ਦਰਮਿਆਨ ਇਹ ਐਲਾਨ ਹੋਇਆ ਹੈ ਜਿਸ ਵਿਚ ਗੈਸ ਏਜੰਸੀਆਂ ਵੱਲੋਂ ਸਿਲੰਡਰਾਂ ਦੀ ਸਪਲਾਈ ਨਹੀਂ ਕਰਵਾਈ ਜਾ ਰਹੀ ਜਿਸ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੰਕਟ ਦੇ ਬੱਦਲ ਮੰਡਰਾ ਰਹੇ ਹਨ। ਗੈਸ ਏਜੰਸੀਆਂ ਨੂੰ ਸਿਲੰਡਰਾਂ ਦੀ ਸਪਲਾਈ ਨਾ ਮਿਲਣ ਕਰਕੇ ਏਜੰਸੀਆਂ ਪੂਰੀ ਤਰ੍ਹਾਂ ਤੋਂ ਡਰਾਈ ਹੋ ਚੁੱਕੀਆਂ ਹਨ ਜਿਸ ਕਰਕੇ ਨਾ ਸਿਰਫ ਘਰੇਲੂ ਖਪਤਾਕਾਰਾਂ ਦੀਆਂ ਪ੍ਰੇਸ਼ਾਨੀਆਂ ਵੱਧ ਗਈਆਂ ਹਨ ਸਗੋਂ ਡੀਲਰਾਂ ਦਾ ਕੰਮਕਾਜ ਵੀ ਪੂਰੀ ਤਰ੍ਹਾਂ ਠੱਪ ਪਿਆ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ, 5 ਲੱਖ ਏਕੜ ਦਾ ਟੀਚਾ ਤੈਅ, ਕਿਸਾਨਾਂ ਨੂੰ ਮਿਲਣਗੇ 1500 ਰੁ. ਪ੍ਰਤੀ ਏਕੜ
ਗੈਸ ਏਜੰਸੀਆਂ ਦੇ ਡੀਲਰਾਂ ਨੇ ਦਾਅਵਾ ਕੀਤਾ ਹੈ ਕਿ ਮਾਲ ਦੀ ਭਾਰੀ ਕਿੱਲਤ ਹੋਣ ਕਰਕੇ ਉਨ੍ਹਾਂ ਦੀਆਂ ਗੈਸ ਏਜੰਸੀਆਂ ‘ਤੇ 5 ਤੋਂ 7 ਦਿਨਾਂ ਤੱਕ ਦਾ ਬੈਕਲਾਗ ਲੱਗਾ ਹੋਇਆ ਹੈ। ਬਲੈਕਆਊਟ ਲੱਗਣ ਕਰਕੇ ਗੈਸ ਸਿਲੰਡਰਾਂ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਆਵਿਤ ਹੋਈ ਹੈ ਤੇ ਏਜੰਸੀਆਂ ‘ਤੇ ਗੈਸ ਸਿਲੰਡਰਾਂ ਦੀ ਭਾਰੀ ਕਿੱਲਤ ਹੋਣ ਕਰਕੇ ਖਪਤਕਾਰਾਂ ਨੂੰ ਗੈਸ ਦੀ ਬੁਕਿੰਗ ਕਰਨ ਦੇ ਬਾਅਦ ਸਪਲਾਈ ਪ੍ਰਾਪਤ ਕਰਨ ਲਈ ਲੰਬਾ ਇੰਤਜ਼ਾਰ ਕਰਨਾ ਪਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























