ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਵਿਚਕਾਰ ਜੰਮੂ-ਕਸ਼ਮੀਰ ਵਿੱਚ ਪੰਜਾਬ ਦਾ ਪੁੱਤਰ ਸ਼ਹੀਦ ਹੋ ਗਿਆ ਹੈ। ਫਰੀਦਕੋਟ ਦੇ ਪਿੰਡ ਕੋਠੇ ਚਹਿਲ ਦਾ ਅਗਨੀਵੀਰ ਜਵਾਨ ਅਕਾਸ਼ਦੀਪ ਸਿੰਘ ਕਸ਼ਮੀਰ ਵਿੱਚ ਸ਼ਹੀਦ ਹੋ ਗਿਆ ਹੈ।
ਇਸ ਘਟਨਾ ਦੀ ਖ਼ਬਰ ਮਿਲਣ ਤੋਂ ਬਾਅਦ ਉਸ ਦੇ ਪਰਿਵਾਰ ਸਮੇਤ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਉਨ੍ਹਾਂ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਜਾਣਕਾਰੀ ਮੁਤਾਬਕ ਕੋਠਾ ਚਹਿਲ ਬਲਵਿੰਦਰ ਸਿੰਘ ਨੂੰ ਵੀਰਵਾਰ ਸਵੇਰੇ ਉਨ੍ਹਾਂ ਦੇ 22 ਸਾਲਾਂ ਪੁੱਤਰ ਅਕਾਸ਼ਦੀਪ ਸਿੰਘ ਦੀ ਸ਼ਹਾਦਤ ਬਾਰੇ ਜਾਣਕਾਰੀ ਮਿਲੀ। ਉਸ ਨੂੰ ਦੱਸਿਆ ਗਿਆ ਕਿ ਅਕਾਸ਼ਦੀਪ ਸਿੰਘ ਦੀ ਮੌਤ ਸਿਰ ਵਿੱਚ ਗੋਲੀ ਲੱਗਣ ਕਾਰਨ ਹੋਈ ਹੈ।
ਪਰਿਵਾਰ ਮੁਤਾਬਕ ਅਕਾਸ਼ਦੀਪ ਸਿੰਘ 2 ਸਾਲ ਪਹਿਲਾਂ ਅਗਨੀਵੀਰ ਵਜੋਂ ਫੌਜ ਵਿੱਚ ਭਰਤੀ ਹੋਇਆ ਸੀ। ਅਕਾਸ਼ਦੀਪ ਸਿੰਘ ਸਿੱਖ ਰੈਜੀਮੈਂਟ ਵਿੱਚ ਤਾਇਨਾਤ ਸੀ ਅਤੇ ਅੱਜਕਲ੍ਹ ਉਹ ਜੰਮੂ-ਕਸ਼ਮੀਰ ਵਿੱਚ ਤਾਇਨਾਤ ਸੀ।
ਇਹ ਵੀ ਪੜ੍ਹੋ : ਇਸ ਥਾਣੇ ਦਾ SHO ਸਸਪੈਂਡ! Public Dealing ਸਹੀ ਨਾ ਕਰਨ ‘ਤੇ ਹੋਇਆ ਐਕਸ਼ਨ
ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਪਿਛਲੇ ਮਹੀਨੇ ਹੀ ਛੁੱਟੀ ‘ਤੇ ਆਇਆ ਸੀ ਅਤੇ ਉਨ੍ਹਾਂ ਨੇ ਇੱਕ ਦਿਨ ਪਹਿਲਾਂ ਹੀ ਉਸ ਨਾਲ ਫ਼ੋਨ ‘ਤੇ ਗੱਲ ਕੀਤੀ ਸੀ। ਉਸਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਉਸਦੇ ਨਾਲ ਕੀ ਹੋਇਆ। ਅਕਾਸ਼ਦੀਪ ਦੀ ਮ੍ਰਿਤਕ ਦੇਹ ਅੱਜ ਸ਼ੁੱਕਰਵਾਰ ਨੂੰ ਪਿੰਡ ਪਹੁੰਚਣ ਦੀ ਉਮੀਦ ਹੈ। ਇਸ ਤੋਂ ਬਾਅਦ ਉਸ ਦੀਆਂ ਅੰਤਿਮ ਰਸਮਾਂ ਕੀਤੀਆਂ ਜਾਣਗੀਆਂ।
ਦੂਜੇ ਪਾਸੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਕਾਸ਼ਦੀਪ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਅਕਾਸ਼ਦੀਪ ਦੇ ਪਿਤਾ ਬਲਵਿੰਦਰ ਸਿੰਘ ਉਨ੍ਹਾਂ ਦੇ ਪੁਰਾਣੇ ਦੋਸਤ ਹਨ ਅਤੇ ਉਹ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ।
ਵੀਡੀਓ ਲਈ ਕਲਿੱਕ ਕਰੋ -:
























