ਪੰਜਾਬ ਦੇ ਮੋਗਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਹ ਵਾਰਦਾਤ ਮੋਗਾ ਦੇ ਪਿੰਡ ਦੌਧਰ ਗਰਭੀ ਤੋਂ ਸਾਹਮਣੇ ਆਈ ਹੈ ਜਿਥੇ ਕਾਰ ਵਿਚ ਸਵਾਰ ਹੋ ਕੇ ਕੁਝ ਬਦਮਾਸ਼ ਆਉਂਦੇ ਹਨ ਤੇ ਉਨ੍ਹਾਂ ਵੱਲੋਂ ਮੋਟਰਸਾਈਕਲ ‘ਤੇ ਜਾ ਰਹੇ ਮੁੰਡੇ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਜਾਂਦਾ ਹੈ। ਬਾਈਕ ਸਵਾਰ ਦੇ ਸਿਰ ਵਿਚ ਗੋਲੀ ਮਾਰ ਦਿੱਤੀ ਜਾਂਦੀ ਹੈ।
ਮ੍ਰਿਤਕ ਦੀ ਪਛਾਣ ਇੰਦਰਪਾਲ ਸਿੰਘ ਵਜੋਂ ਹੋਈ ਹੈ। ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਨ੍ਹਾਂ ਦਰਮਿਆਨ ਕੋਈ ਪੁਰਾਣਾ ਵਿਵਾਦ ਹੈ ਜਾਂ ਕੋਈ ਹੋਰ ਮਾਮਲਾ ਹੈ ਪਰ ਇਸ ਘਟਨਾ ਦੇ ਬਾਅਦ ਸਾਰੇ ਪਿੰਡ ਵਿਚ ਸਹਿਮ ਦਾ ਮਾਹੌਲ ਹੈ। ਅਣਪਛਾਤੇ ਲੋਕਾਂ ਵੱਲੋਂ ਬਾਈਕ ਸਵਾਰ ਵਿਅਕਤੀ ਦਾ ਕਤਲ ਕਰ ਦਿੱਤਾ ਜਾਂਦਾ ਹੈ। ਜ਼ਖਮੀ ਹਾਲਤ ਵਿਚ ਪਹਿਲਾਂ ਉਸ ਨੂੰ ਮੋਗਾ ਦੇ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਤਾਂ ਉਸ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਕੋਟਕਪੂਰਾ : ਕਲਯੁਗੀ ਪੁੱਤ ਨੇ ਪਿਓ ਦਾ ਕੀਤਾ ਕ/ਤਲ, ਮਾਮੂਲੀ ਤਕਰਾਰ ਮਗਰੋਂ ਉਤਾਰਿਆ ਮੌ/ਤ ਦੇ ਘਾਟ
ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਤੇ ਉਨ੍ਹਾਂ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ ਹੈ ਜਿਸ ਦੀ ਭਾਲ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























