ਪੰਜਾਬ ਤੇ ਚੰਡੀਗੜ੍ਹ ਸਣੇ ਪੂਰੇ ਭਾਰਤ ਵਿਚ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ, ਕਹਿਰ ਦੀ ਗਰਮੀ ਕਰਕੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੈ ਪਰ ਇਨ੍ਹਾਂ ਸਭ ਦੇ ਵਿਚਾਲੇ ਰਾਹਤ ਭਰੀ ਖਬਰ ਆਈ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਅਲਰਟ ਜਾਰੀ ਕੀਤਾ ਗਿਆ ਤੇ ਭਵਿੱਖਬਾਣੀ ਕੀਤੀ ਗਈ ਹੈ ਕਿ ਪੰਜਾਬ ਵਿਚ 2 ਦਿਨਾਂ ਦੇ ਅੰਦਰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ।
IMD ਨੇ 3 ਦਿਨਾਂ ਦੇ ਅੰਦਰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿਚ ਸਭ ਤੋਂ ਜ਼ਿਆਦਾ ਤਾਪਮਾਨ ਬਠਿੰਡਾ ਵਿਚ ਦੇਖਿਆ ਗਿਆ। 45 ਡਿਗਰੀ ਤੋਂ ਪਾਰ ਤਾਪਮਾਨ ਹੋ ਗਿਆ ਹੈ ਤੇ ਬਾਕੀ ਜ਼ਿਲ੍ਹਿਆਂ ਵਿਚ 40 ਡਿਗਰੀ ਤੋਂ ਪਾਰ ਤਾਪਮਾਨ ਪਾਇਆ ਜਾ ਰਿਹਾ ਹੈ ਪਰ ਇਸ ਵਿਚਾਲੇ ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਅੰਦਰ ਪੰਜਾਬ ਵਿਚ ਗਮਰੀਆਂ ਤੋਂ ਰਾਹਤ ਮਿਲੇਗੀ ਤੇ 23 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਭਾਵੇਂ ਤੇਜ਼ ਹਵਾਵਾਂ ਚੱਲ ਰਹੀਆਂ ਹਨ ਪਰ ਤਾਪਮਾਨ ਫਿਰ ਵੀ ਵਧ ਰਿਹਾ ਹੈ। ਤਾਪਮਾਨ ਵਿਚ 3 ਤੋਂ 4 ਡਿਗਰੀ ਦਾ ਵਾਧਾ ਹੋ ਰਿਹਾ ਹੈ।
ਸੂਬੇ ਦੇ 5 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਮੋਹਾਲੀ ਵਿਚ ਅੱਜ ਕਿਤੇ-ਕਿਤੇ ਹਲਕਾ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ,ਮੁਕਤਸਰ ਤੇ ਫਾਜ਼ਿਲਕਾ ਵਿਚ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਨਾਲ ਮੀਂਹ ਤੇ ਬਿਜਲੀ ਚਮਕਣ ਦੇ ਨਾਲ ਹਨ੍ਹੇਰੀ ਤੂਫਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
21, 23, 24 ਤੇ 25 ਤਰੀਕ ਨੂੰ ਕੁਝ ਥਾਵਾਂ ‘ਤੇ ਹਲਕਾ ਤੋਂ ਮੱਧਮ ਮੀਂਹ ਪੈ ਸਕਦਾ ਹੈ ਜਦੋਂ ਕਿ 22 ਨੂੰ ਮੌਸਮ ਖੁਸ਼ਕ ਰਹੇਗਾ। 26 ਤਰੀਕ ਨੂੰ ਵੀ ਕੁਝ ਥਾਵਾਂ ‘ਤੇ ਹਲਕਾ ਮੀਂਹ ਪਵੇਗਾ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲਣਗੀਆਂ।
ਵੀਡੀਓ ਲਈ ਕਲਿੱਕ ਕਰੋ -:
























