ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਗਈ ਹੈ। ਮੂਲ ਮੰਤਰ ਤੇ ਗੁਰਬਾਣੀ ਦੇ ਜਾਪ ਨਾਲ ਇਕੱਤਰਤਾ ਸ਼ੁਰੂ ਹੋਈ। ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ‘ਚ ਇਹ ਇਕੱਤਰਤਾ ਹੋ ਰਹੀ ਹੈ। ਇਕੱਤਰਤਾ ‘ਚ ਗਿਆਨੀ ਰਾਜਦੀਪ ਸਿੰਘ, ਬਾਬਾ ਟੇਕ ਸਿੰਘ, ਗਿਆਨੀ ਜੁਗਿੰਦਰ ਸਿੰਘ ਤੇ ਗਿਆਨੀ ਗੁਰਬਖਸ਼ੀਸ਼ ਸਿੰਘ ਹਾਜ਼ਰ ਹੋਏ ਹਨ। ਇਸ ਇਕੱਤਰਤਾ ਵਿਚ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਹੋ ਸਕਦੀ ਹੈ।
ਇਨ੍ਹਾਂ ਸਭ ਦੇ ਵਿਚਾਲੇ ਖਬਰ ਹੈ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰ ਸਕਦੇ ਹਨ। ਕਿਉਂਕਿ ਪਿਛਲੇ ਦਿਨੀਂ ਜਥੇਦਾਰ ਗੜਗੱਜ ਨੇ ਢੱਡਰੀਆਂ ਵਾਲੇ ਨੂੰ ਸੱਦਾ ਦਿੱਤਾ ਸੀ । ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆ ਕੇ ਸਪੱਸ਼ਟੀਕਰਨ ਦੇਣ ਦਾ ਸੱਦਾ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
























