ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਹੋਰ ਅਧਿਕਾਰੀ ਨੂੰ ਭਾਰਤ ਸਰਕਾਰ ਨੇ 24 ਘੰਟੇ ਅੰਦਰ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਅਧਿਕਾਰੀ ਨੂੰ ‘ਪਰਸੋਨਾ ਨਾਨ ਗ੍ਰੇਟਾ’ ਐਲਾਨਿਆ ਹੈ ਮਤਲਬ ਭਾਰਤ ਸਰਕਾਰ ਉਨ੍ਹਾਂ ਨੂੰ ਸਵੀਕਾਰ ਨਹੀਂ ਕਰਦੀ ਹੈ।ਉਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਅਜਿਹੇ ਕੰਮ ਕੀਤੇ ਜੋ ਉਨ੍ਹਾਂ ਦੇ ਅਹੁਦਿਆਂ ਦੇ ਨਿਯਮਾਂ ਖਿਲਾਫ ਸੀ, ਇਸ ਲਈ ਉਨ੍ਹਾਂ ਨੂੰ ਭਾਰਤ ਛੱਡਣ ਲਈ ਕਿਹਾ ਗਿਆ ਹੈ। ਕੁਝ ਦਿਨ ਪਹਿਲਾਂ ਇਕ ਹੋਰ ਪਾਕਿ ਅਫਸਰ ਨੂੰ ‘ਪਰਸੋਨਾ ਨਾਨ ਗ੍ਰੇਟਾ’ ਐਲਾਨਿਆ ਗਿਆ ਸੀ।
ਭਾਰਤ ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ਵਿਚ ਲਿਆ ਹੈ ਜਦੋਂ ਦੋਵੇਂ ਦੇਸ਼ਾਂ ਵਿਚ ਤਣਾਅ ਹੈ। ਪਾਕਿਸਤਾਨ ਹਾਈ ਕਮਿਸ਼ਨ ਦੇ ਇੰਚਾਰਜ ਚਾਰਜ ਡੀ ਅਫੇਅਰ ਨੂੰ ਤਲਬ ਕਰਕੇ ਇਕ ਕੂਟਨੀਤਕ ਵਿਰੋਧ ਪੱਤਰ ਸੌਪਿਆ ਗਿਆ। ਉਨ੍ਹਾਂ ਸਪੱਸ਼ਟ ਨਿਰਦੇਸ਼ ਦਿੱਤਾ ਕਿ ਭਾਰਤ ਵਿਚ ਤਾਇਨਾਤ ਕੋਈ ਵੀ ਪਾਕਿਸਤਾਨੀ ਅਧਿਕਾਰੀ ਆਪਣੇ ਵਿਸ਼ੇਸ਼ ਅਧਿਕਾਰਾਂ ਤੇ ਦਰਜੇ ਦਾ ਗਲਤ ਇਸਤੇਮਾਲ ਨਾ ਕਰੇ।![]()
ਦੱਸ ਦੇਈਏ ਕਿ ‘ਪਰਸੋਨਾ ਨਾਨ ਗ੍ਰੇਟਾ’ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਕਿਸੇ ਵੀ ਵਿਦੇਸ਼ੀ ਡਿਪਲੋਮੈਟ ਨੂੰ ਅਣਚਾਹੇ ਘੋਸ਼ਿਤ ਕੀਤਾ ਜਾਂਦਾ ਹੈ, ਜਿਸ ਵਿੱਚ ਉਸਨੂੰ ਤੁਰੰਤ ਮੇਜ਼ਬਾਨ ਦੇਸ਼ ਛੱਡਣ ਲਈ ਕਿਹਾ ਜਾਂਦਾ ਹੈ। ਇਸਨੂੰ ਕੂਟਨੀਤਕ ਪੱਧਰ ‘ਤੇ ਬਹੁਤ ਸਖ਼ਤ ਅਤੇ ਗੰਭੀਰ ਪ੍ਰਤੀਕਿਰਿਆ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : 25 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਪਹਿਲਾ ਜਥਾ ਰਵਾਨਾ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ
ਇਸ ਤੋਂ ਪਹਿਲਾਂ 13 ਮਈ ਨੂੰ ਕਥਿਤ ਜਾਸੂਸੀ ਵਿਚ ਸ਼ਾਮਲ ਹੋਣ ਕਾਰਨ ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਅਧਿਕਾਰੀ ਨੂੰ ਵੀ ਕੱਢ ਦਿੱਤਾ ਗਿਆ ਸੀ। ਉਦੋਂ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਇਹ ਅਧਿਕਾਰੀ ਭਾਰਤ ਵਿੱਚ ਆਪਣੇ ਕੂਟਨੀਤਕ ਅਹੁਦੇ ਦੀ ਮਰਿਆਦਾ ਅਨੁਸਾਰ ਵਿਵਹਾਰ ਨਹੀਂ ਕਰ ਰਿਹਾ ਸੀ, ਇਸ ਲਈ ਉਸਨੂੰ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























