ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ‘ਚ ਲਾਉਣ ਨੂੰ ਲੈ ਕੇ ਬਲਵੰਤ ਸਿੰਘ ਰਾਜੋਆਣਾ ਨੇ ਇਤਰਾਜ਼ ਪ੍ਰਗਟਾਇਆ ਹੈ। ਪਟਿਆਲਾ ਜੇਲ੍ਹ ਵਿਚ ਬੰਦ ਭਾਈ ਰਾਜੋਆਣਾ ਨੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਡਾ. ਮਨਮੋਹਨ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਵਿਚ ਨਾ ਲਾਉਣ ਲਈ ਕਿਹਾ ਗਿਆ ਹੈ।

ਭਾਈ ਰਾਜੋਆਣਾ ਨੇ ਆਪਣੀ ਚਿੱਠੀ ਵਿੱਚ ਕਿਹਾ ਕਿ ਸਿੱਖ ਅਜਾਇਬ ਘਰ ਦੀ ਸਥਾਪਨਾ ਇਸ ਲਈ ਕੀਤੀ ਗਈ ਹੈ ਕਿ ਉਨ੍ਹਾਂ ਵਿਚ ਮਹਾਨ ਸਿੱਖ ਸ਼ਖਸੀਅਤਾਂ ਦੀਆਂ ਫੋਟੋਆਂ ਲੱਗਣ ਜਿਨ੍ਹਾਂ ਨੇ ਖਾਲਸਾ ਪੰਥ ਲਈ, ਸਿੱਖੀ ਲਈ ਕੁਰਬਾਨੀਆਂ ਕੀਤੀਆਂ ਹੋਣ, ਜਿਨ੍ਹਾਂ ਦੇ ਜੀਵਨ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਣਾ ਮਿਲਦੀ ਹੋਵੇ। ਉਨ੍ਹਾਂ ਸਵਾਲ ਕੀਤਾ ਕਿ ਡਾ. ਮਨਮੋਹਨ ਸਿੰਘ ਨੇ ਖਾਲਸਾ ਪੰਥ ਲਈ ਕੀ ਕੀਤਾ ਹੈ? ਉਨ੍ਹਾਂ ਮੰਗ ਕੀਤੀ ਕਿ ਸਿੱਖ ਅਜਾਇਬ ਘਰ ਵਿਚ ਕਿਸੇ ਵੀ ਕਾਂਗਰਸੀ ਆਗੂ ਦੀ ਫੋਟੋ ਨਾ ਲਾਈ ਜਾਵੇ।
ਇਹ ਵੀ ਪੜ੍ਹੋ : ਹਾਈਕੋਰਟ ਨੂੰ ਮਿਲੀ ਬੰ/ਬ ਨਾਲ ਉਡਾਉਣ ਦੀ ਧ/ਮਕੀ, ਕੋਰਟ ਰੂਮ ਕਰਾਏ ਗਏ ਖਾਲੀ, ਪਈਆਂ ਭਾਜੜਾਂ
ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੀ 13 ਮਈ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਬਾਬਾ ਇੰਦਰਜੀਤ ਸਿੰਘ ਰਕਬੇਵਾਲੇ, ਬਾਬਾ ਬਿਸ਼ਨ ਸਿੰਘ ਤਰਨਾ ਦਲ ਬਾਬਾ ਬਕਾਲਾ, ਸ਼੍ਰੋਮਣੀ ਕਮੇਟੀ ਮੈਂਬਰ ਰਣਧੀਰ ਸਿੰਘ ਚੀਮਾ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੀ ਵੀ ਪ੍ਰਵਾਨਗੀ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -:
























