ਪੰਜਾਬ ਸਰਕਾਰ ਵੱਲੋਂ ਵੱਡਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਰਜਿਸਟਰੀਆਂ ਕਰਵਾਉਣ ਲਈ ਪੰਜਾਬੀਆਂ ਨੂੰ ਹੁਣ ਨਹੀਂ ਖੱਜਲ ਖੁਆਰ ਹੋਣਾ ਪਵੇਗਾ। ਹੁਣ ਰਜਿਸਟਰੀਆਂ ਸੁਵਿਧਾ ਕੇਂਦਰ ਵਿਚ ਹੋਣਗੀਆਂ। CM ਮਾਨ ਦੀ ਅਗਵਾਈ ਹੇਠ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਜਿੰਨੇ ਵੀ ਸੁਵਿਧਾ ਕੇਂਦਰ ਵਿਚ ਮੁਲਾਜ਼ਮ ਕੰਮ ਕਰਦੇ ਹਨ ਉਨ੍ਹਾਂ ਨੂੰ ਰਜਿਸਟਰੀਆਂ ਕਰਨ ਦੀ ਦੀ ਸਿਖਲਾਈ ਦਿੱਤੀ ਜਾਵੇਗੀ।
ਚੰਡੀਗੜ੍ਹ ਵਿਚ ਇਸ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਹੈ ਜਿਥੇ ਮੁਲਾਜ਼ਮਾਂ ਨੂੰ ਸਿਖਲਾਈ ਦਿੱਤੀ ਜਾਵੇਗੀ ਕਿ ਜ਼ਮੀਨਾਂ ਦੀ ਰਜਿਸਟਰੀ ਕਿਵੇਂ ਕਰਨੀ ਹੈ। ਪਹਿਲਾਂ ਜ਼ਮੀਨਾਂ ਦੀ ਰਜਿਸਟਰੀਆਂ ਕਰਵਾਉਣ ਲਈ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਤੇ ਅਜਿਹੇ ਵਿਚ ਲੋਕਾਂ ਦੀਾਂ ਮੁਸ਼ਕਲਾਂ ਨੂੰ ਹੱਲ ਕਰਨ ਤੇ ਡਿਜੀਟਲ ਬਣਾਉਣ ਲਈ ਹੁਣ ਰਜਿਸਟਰੀਆਂ ਦਾ ਕੰਮ ਹੁਣ ਸੁਵਿਧਾ ਕੇਂਦਰਾਂ ਵਿਚ ਕੀਤਾ ਜਾਵੇਗਾ ਤੇ ਇਸ ਲਈ ਚੰਡੀਗੜ੍ਹ ਦੇ ਆਡੀਟੋਰੀਅਮ ਵਿਚ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਇਸ ਸਿਖਲਾਈ ਵਿਚ ਸਭ ਤੋਂ ਵੱਧ ਧਿਆਨ ਰੱਖਿਆ ਜਾਵੇਗਾ ਕਿ ਰਜਿਸਟ੍ਰੇਸ਼ਨ ਨੂੰ ਕਿਵੇਂ ਆਸਾਨ ਬਣਾਉਣਾ ਹੈ। ਰਜਿਸਟ੍ਰੇਸ਼ਨ ਪ੍ਰਣਾਲੀ ‘ਚ ਸ਼ਾਮਲ ਲੋਕਾਂ ਨੂੰ ਇੱਕੋ ਥਾਂ ਸਿਖਲਾਈ ਮਿਲੇਗੀ। ਤਕਨੀਕੀ ਤੇ ਫੀਲਡ ਸਟਾਫ ਸਿਖਲਾਈ ‘ਚ ਸਾਰੇ ਸ਼ਾਮਿਲ ਹੋਣਗੇ।
ਇਹ ਵੀ ਪੜ੍ਹੋ : ਕੈਨੇਡਾ ਤੋਂ 2 ਪੰਜਾਬੀ ਵਿਦਿਆਰਥੀਆਂ ਨੂੰ 3-4 ਦੀ ਕੈਦ ਦੇ ਨਾਲ ਦੇਸ਼ ਨਿਕਾਲਾ, ਹਿੱਟ ਐਂਡ ਰਨ ਕੇਸ ‘ਚ ਦੋਸ਼ੀ
ਪੰਜਾਬ ਸਰਕਾਰ ਦਾ ਇਹ ਕਦਮ ਲੋਕਾਂ ਲਈ ਕਾਫੀ ਲਾਹੇਵੰਦ ਸਾਬਤ ਹੋ ਸਕਦਾ ਹੈ ਕਿਉਂਕਿ ਅਕਸਰ ਲੋਕਾਂ ਨੂੰ ਰਜਿਸਟਰੀ ਕਰਵਾਉਣ ਲਈ ਕਾਫੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ।
ਵੀਡੀਓ ਲਈ ਕਲਿੱਕ ਕਰੋ -:
























