ਅੰਮ੍ਰਿਤਸਰ ਵਿਚ ਅੱਜ ਦਿਨ-ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਨਾਲ ਛਹਿਰਟਾ ਸਾਹਿਬ ਵਿਖੇ ਪੁੱਜਾ ਸੀ ਜਿੱਥੇ ਆਏ ਦੋ ਬਾਈਕ ਸਵਾਰ ਹਮਲਾਵਰਾਂ ਨੇ ਉਸ ਉੱਤੇ ਭਰੇ ਰਜ਼ਾਰ ਵਿੱਚ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ 3-4 ਗੋਲੀਆਂ ਚਲਾਈਆਂ ਤੇ ਫਾਇਰਿੰਗ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਜ਼ਖਮੀ ਹਰਜਿੰਦਰ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਮੌਕੇ ‘ਤੇ ਪੁਲਿਸ ਪਹੁੰਚ ਗਈ ਹੈ। ਪੂਰੇ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਤੇ ਸੀਟੀਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਬਾਰੇ ਕੁਝ ਪਤਾ ਲੱਗ ਸਕੇ।
ਇਹ ਵੀ ਪੜ੍ਹੋ : ‘ਭ੍ਰਿਸ਼ਟਾਚਾਰ ਸਮਾਜ ਨੂੰ ਸਿਊਂਕ ਦੀ ਤਰ੍ਹਾਂ ਲੱਗਿਆ ਹੋਇਆ ਹੈ ਤੇ ਅਸੀਂ ਇਸ ਸਿਸਟਮ ਨੂੰ ਠੀਕ ਕਰ ਕੇ ਰਹਾਂਗੇ’ : CM ਮਾਨ
ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹਰਜਿੰਦਰ ਸਿੰਘ ਨੇ ਨਸ਼ਾ ਤਸਕਰਾਂ ਖਿਲਾਫ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਲਗਾਤਾਰ ਹਰਜਿੰਦਰ ਸਿੰਘ ਨੂੰ ਧਮਕੀਆਂ ਮਿਲ ਰਹੀਆਂ ਸਨ ਤੇ ਰੇਕੀ ਕੀਤੀ ਜਾ ਰਹੀ ਸੀ ਤੇ ਜਿਸ ਤੋਂ ਬਾਅਦ ਅੱਜ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਤੇ ਅਕਾਲੀ ਆਗੂ ਦਾ ਕਤਲ ਕਰ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
























