ਲੁਧਿਆਣਾ ਨਗਰ ਨਿਗਮ ਜੋਨ ਡੀ ਵਿੱਚ ਠੇਕੇ ‘ਤੇ ਰੱਖੇ ਮੁਲਾਜ਼ਮਾਂ ਅਤੇ ਪੁਲਿਸ ਵਿਚਕਾਰ ਧੱਕਾ ਮੁੱਕੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਠੇਕੇ ‘ਤੇ ਰੱਖੇ ਆਪਣੀ ਮੰਗਾਂ ਨੂੰ ਲੈ ਕੇ ਜੋਨ ਡੀ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਸੀ ਅਤੇ ਮੁਲਾਜ਼ਮ ਆਪਣਾ ਮੰਗ ਪੱਤਰ ਸੌਂਪਣ ਜਾ ਰਹੇ ਸਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨਗਰ ਨਿਗਮ ‘ਚ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਹਰਾਸਤ ਵਿੱਚ ਲੈ ਲਿਆ ਹੈ।

Contract employees protest
ਲੁਧਿਆਣਾ ਦੇ ਨਗਰ ਨਿਗਮ ਜੋਨ ਡੀ ਦੇ ਬਾਹਰ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਤੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਣ ਲਈ ਕਮਿਸ਼ਨਰ ਕੋਲ ਜਾ ਰਹੇ ਸੀ। ਨਗਰ ਨਿਗਮ ਦੀ ਪੁਲਿਸ ਅਤੇ ਨਿਗਮ ਦੇ ਮੁਲਾਜਮਾਂ ਨੇ ਕੱਚੇ ਮੁਲਾਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਨਗਰ ਨਿਗਮ ਦੇ ਮੁਲਾਜ਼ਮਾ ਅਤੇ ਪੁਲਿਸ ਨਾਲ ਕੱਚੇ ਮੁਲਾਜ਼ਮਾਂ ਵਿਚਾਲੇ ਧੱਕਾ ਮੁੱਕੀ ਹੋ ਗਈ ਜਿਸ ਦੌਰਾਨ ਨਿਗਮ ਦੇ ਗੇਟ ਦੇ ਸ਼ੀਸ਼ੇ ਟੁੱਟ ਗਏ ਅਤੇ ਨਿਗਮ ਮੁਲਾਜ਼ਮਾ ਅਤੇ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸੱਟਾਂ ਲੱਗੀਆਂ। ਨਗਰ ਨਿਗਮ ਦੇ ਮੁਲਾਜ਼ਮਾਂ ਅਤੇ ਪੁਲਿਸ ਨੇ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਉਸ ਤੋਂ ਬਾਅਦ ਪੁਲਿਸ ਦੇ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਇਹ ਵੀ ਪੜ੍ਹੋ : Preity Zinta ਦੀ ਦਰਿਆਦਿਲੀ, ਆਪ੍ਰੇਸ਼ਨ ਸਿੰਦੂਰ ਮਗਰੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਦਾਨ ਕੀਤੇ 1 ਕਰੋੜ ਰੁਪਏ
ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਦਰਸ਼ਨ ਕਰਨ ਵਾਲਿਆਂ ਨੇ ਅੰਦਰ ਆਉਣ ਦੀ ਕੋਸ਼ਿਸ਼ ਕੀਤੀ ਅਤੇ ਨਿਗਮ ਦੇ ਗੇਟ ਤੋੜ ਦਿੱਤੇ ਜੋ ਕਿ ਗਲਤ ਸੀ। ਜੇਕਰ ਉਹਨਾਂ ਦੀਆਂ ਕੋਈ ਮੰਗਾਂ ਸੀ ਤਾਂ ਉਹ ਉੱਥੇ ਬਾਹਰ ਬੈਠ ਕੇ ਰੋਸ ਪ੍ਰਦਰਸ਼ਨ ਕਰ ਸਕਦੇ ਸੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਨਿੱਜੀਕਰਨ ਦਾ ਵਿਰੋਧ ਕਰ ਰਹੇ ਹਨ ਅਤੇ ਇਹਨਾਂ ਦੀ ਓਵਰ ਏਜ ਚੁੱਕੀ ਹੈ। ਉਹਨਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























