ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਤੇ 12ਵੀਂ ਕਲਾਸਾਂ ਦੇ ਟੌਪ ਕਰਨ ਵਾਲੇ ਬੱਚਿਆਂ ਲਈ ਵੱਡਾ ਐਲਾਨ ਕੀਤਾ ਹੈ। ਸੂਬੇ ਦੇ ਰਾਜਾਂ ਅਤੇ ਜ਼ਿਲ੍ਹਿਆਂ ਦੇ ਟੌਪਰਾਂ ਨੂੰ ਸਿੱਖਿਆ ਵਿਭਾਗ ਵੱਲੋਂ ਜਹਾਜ਼ ਦੀ ਸੈਰ ਕਰਵਾਈ ਜਾਵੇਗੀ। ਇਨ੍ਹਾਂ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਦੇਸ਼ ਭਰ ਦੇ ਇਤਿਹਾਸਕ ਸਥਾਨਾਂ ਦੇ ਦੌਰੇ ‘ਤੇ ਭੇਜਿਆ ਜਾਵੇਗਾ। ਉਨ੍ਹਾਂ ਇਹ ਐਲਾਨ ਸੂਬੇ ਭਰ ਤੋਂ ਟੌਪ-10 ਵਿਚ ਥਾਂ ਬਣਾਉਣ ਵਾਲੇ ਵਿਦਿਆਰਥੀਆਂ ਲਈ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਟੌਪਰ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਵਿੱਚ ਇਹ ਐਲਾਨ ਕੀਤਾ। ਸੀ.ਐੱਮ. ਮਾਨ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਇਸ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਵੋਕੇਸ਼ਨਲ ਟ੍ਰਿਪਹੋਵੇਗਾ, ਜਿਸ ਨਾਲ ਬੱਚੇ ਕੁਝ ਨਾ ਕੁਝ ਸਿੱਖ ਕੇ ਆਉਣਗੇ।
ਇਹ ਵੀ ਪੜ੍ਹੋ : ਪੰਜਾਬ ‘ਚ ਪੈਰ ਪਸਾਰਣ ਲੱਗਾ ਕੋਰੋਨਾ! ਇਸ ਜ਼ਿਲ੍ਹੇ ‘ਚ ਸਾਹਮਣੇ ਆਇਆ ਪਹਿਲਾ ਮਾਮਲਾ
ਸੀ.ਐੱਮ. ਮਾਨ ਨੇ ਕਿਹਾ ਕਿ ਸਾਡੇ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ, ਇਸ ਲਈ ਇਸ ਯੋਜਨਾ ਨੂੰ ਜਲਦੀ ਲਾਗੂ ਕੀਤਾ ਜਾਵੇ। ਦਰਅਸਲ, ਪ੍ਰੋਗਰਾਮ ਦੌਰਾਨ ਇੱਕ ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਉਹ ਆਪਣੇ ਟੌਪਰ ਵਿਦਿਆਰਥੀਆਂ ਨੂੰ ਜਹਾਜ਼ ਦੀ ਸੈਰ ਕਰਵਾਉਂਦੇ ਹਨ ਅਤੇ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ‘ਤੇ ਟੂਰ ‘ਤੇ ਭੇਜਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਪੂਰੇ ਪੰਜਾਬ ਵਿੱਚ ਲਾਗੂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਟੌਪਰ ਵਿਦਿਆਰਥੀਆਂ ਨੂੰ ਵਿਧਾਨ ਸਭਾ ਸੈਸ਼ਨ ਦੇਖਣ ਲਈ ਸੱਦਾ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























