ਰਾਜਪੁਰਾ-ਅੰਬਾਲਾ ਹਾਈਵੇਅ ‘ਤੇ ਭਿਆਨਕ ਹਾਦਸਾ ਵਾਪਰਿਆ ਹੈ। ਹਾਦਸੇ ‘ਚ 3 ਵਿਦਿਆਰਥੀਆਂ ਦੀ ਮੌਤ ਹੋਣ ਦੀ ਖਬਰ ਹੈ ਜਦੋਂ ਕਿ ਇੱਕ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ 4 ਨੌਜਵਾਨ ਰਾਜਪੁਰਾ ਸਥਿਤ ਨਿੱਜੀ ਯੂਨੀਵਰਸਿਟੀ ‘ਚ ਦਾਖਲਾ ਲੈਣ ਆਏ ਸੀ ਤੇ ਦਾਖਲੇ ਦੀ ਪ੍ਰਕਿਰਿਆ ਪੂਰੀ ਕਰਨ ਦੇ ਬਾਅਦ ਗੱਡੀ ਵਿਚ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਸਨ ਕਿ ਘੱਗਰ ਸਰਾਏ ਨੇੜੇ ਕਾਰ ਤੇ ਟਰੱਕ ਵਿਚਾਲੇ ਟੱਕਰ ਹੋ ਗਈ।
ਗੱਡੀ ਵਿਚ 4 ਨੌਜਵਾਨ ਸਵਾਰ ਸਨ ਜਿਨ੍ਹਾਂ ਵਿਚੋਂ 3 ਦੀ ਜਾਨ ਚਲੀ ਗਈ ਹੈ ਤੇ 1 ਜ਼ਖਮੀ ਹੈ। ਕਾਰ ਦੀ ਤੇਜ਼ ਰਫਤਾਰ ਟਰੱਕ ਨਾਲ ਟੱਕਰ ਹੁੰਦੀ ਹੈ ਤੇ ਟੱਕਰ ਇੰਨੀ ਜ਼ਬਰਤਸਤ ਸੀ ਕਿ ਗੱਡੀ ਚਕਨਾਚੂਰ ਹੋ ਗਈ। ਇਹ ਵਿਦਿਆਰਥੀ ਜਦੋਂ ਯੂਨੀਵਰਸਿਟੀ ਵਿਚ ਦਾਖਲਾ ਲੈ ਕੇ ਜਦੋਂ ਵਾਪਸ ਆਪਣੇ ਘਰ ਅੰਬਾਲਾ ਜਾ ਰਹੇ ਸਨ ਤਾਂ ਰਸਤੇ ਵਿਚ ਇਹ ਹਾਦਸਾ ਵਾਪਰ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਆਂਦਾ ਗਿਆ ਜਿਥੇ ਡਾਕਟਰਾਂ ਵੱਲੋਂ 3 ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 6 IAS ਅਫਸਰਾਂ ਸਣੇ 20 ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਲਿਸਟ
ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ। ਸ਼ੁਰੂਆਤੀ ਜਾਂਚ ਵਿਚ ਟਰੱਕ ਡਰਾਈਵਰ ਦੀ ਲਾਪ੍ਰਵਾਹੀ ਸਾਹਮਣੇ ਆਈ ਹੈ। ਟਰੱਕ ਨੂੰ ਕਬਜ਼ੇ ਵਿਚ ਲੈ ਗਿਆ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























