ਗਰਮੀ ਨਾਲ ਬੇਹਾਲ ਹੋਏ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੰਜਾਬ ਵਿਚ ਵੈਸਟਰਨ ਡਿਸਟਰਬੈਂਸ ਮੁੜ ਤੋਂ ਐਕਟਿਵ ਹੋ ਗਿਆ ਹੈ ਜਿਸ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਵਿਚ ਮੌਸਮ ਵਿਭਾਗ ਵੱਲੋਂ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ 3 ਜੂਨ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਵਾਰ ਸਮੇਂ ਤੋਂ ਪਹਿਲਾਂ ਮਾਨਸੂਨ ਦਸਤਕ ਦੇ ਸਕਦੀ ਹੈ।
IMD ਵੱਲੋਂ 60 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ‘ਚ ਤਰਨਤਾਰਨ, ਕਪੂਰਥਲਾ ਤੇ ਹੁਸ਼ਿਆਰਪੁਰ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਥੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਜਦੋਂ ਕਿ ਪੰਜਾਬ ਦੇ ਹੋਰ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਹੋਣ ਦੇ ਬਾਅਦ ਤਾਪਮਾਨ ਲਗਾਤਾਰ ਵਧ ਰਿਹਾ ਹੈ। ਬੀਤੀ ਸ਼ਾਮ ਸੂਬੇ ਵਿਚ ਔਸਤ ਅਧਿਕਤਮ ਤਾਪਮਾਨ 1.9 ਡਿਗਰੀ ਸੈਲਸੀਅਸ ਵਧ ਦਰਜ ਕੀਤਾ ਗਿਆ ਹੈ। ਹਾਲਾਂਕਿ ਇਹ ਸਾਧਾਰਨ ਦੇ ਆਸ-ਪਾਸ ਹੈ। ਸੂਬੇ ਵਿਚ ਸਭ ਤੋਂ ਵਧ ਤਾਪਮਾਨ ਬਠਿੰਡਾ ਵਿਚ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਸਣੇ ਕਿਸੇ ਸਰਹੱਦੀ ਸੂਬੇ ‘ਚ ਅੱਜ ਨਹੀਂ ਹੋਵੇਗੀ ਮੌਕ ਡਰਿੱਲ, ‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ
ਮਾਨਸੂਨ ਦੀ ਰਫਤਾਰ ਸਮੇਂ ਤੋਂ ਪਹਿਲਾਂ ਚੱਲ ਰਹੀ ਹੈ। ਅਜੇ ਕਈ ਸੂਬਿਆਂ ਵਿਚ ਇਹ ਸਮੇਂ ਤੋਂ ਇਕ ਹਫਤੇ ਅੱਗੇ ਚੱਲ ਰਿਹਾ ਹੈ ਜਿਥੇ ਮਾਨਸੂਨ ਨੂੰ 5 ਤੋਂ 10 ਜੂਨ ਦੇ ਵਿਚ ਪਹੁੰਚਣਾ ਸੀ ਉਥੇ ਇਹ ਸਮੇਂ ਤੋਂ ਪਹਿਲਾਂ ਦਸਤਕ ਦੇ ਸਕਦਾ ਹੈ। ਅਨੁਮਾਨ ਹੈ ਕਿ ਜੇਕਰ ਅਜਿਹਾ ਹੀ ਰਿਹਾ ਤਾਂ ਪੰਜਾਬ ਵਿਚ 25 ਜੂਨ ਤੋਂ ਪਹਿਲਾਂ ਮਾਨਸੂਨ ਪ੍ਰਵੇਸ਼ ਕਰ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























