ਮੋਗਾ ਦੇ ਨਿਊ ਟਾਊਨ-8 ਇਲਾਕੇ ਵਿੱਚ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਸਾਬਕਾ ਕੌਂਸਲਰ ਪੁਰਸ਼ੋਤਮ ਪੁਰੀ ਦੀ ਆਪਣੇ ਹੀ ਘਰ ਵਿੱਚ 12 ਬੋਰ ਦੀ ਬੰਦੂਕ ਨਾਲ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰੱਖਵਾ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਨੇ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਪੁਰਸ਼ੋਤਮ ਪੁਰੀ ਆਪਣੇ ਕਮਰੇ ‘ਚ ਸੀ, ਜਿੱਥੋਂ ਅਚਾਨਕ ਗੋਲੀ ਚੱਲਣ ਦੀ ਆਵਾਜ਼ ਆਈ। ਜਦੋਂ ਉਨ੍ਹਾਂ ਦੀ ਪਤਨੀ ਨੇ ਕਮਰੇ ਅੰਦਰ ਜਾ ਕੇ ਦੇਖਿਆ ਤਾਂ ਪੁਰਸ਼ੋਤਮ ਪੁਰੀ ਪੂਰੀ ਤਰ੍ਹਾਂ ਖ਼ੂਨ ਨਾਲ ਲੱਥਪੱਥ ਪਏ ਸਨ। ਪਤਨੀ ਵਲੋਂ ਰੌਲਾ ਪਾਉਣ ‘ਤੇ ਗੁਆਂਢੀ ਵੀ ਮੌਕੇ ‘ਤੇ ਆ ਗਏ। ਇਸ ਘਟਨਾ ਕਾਰਨ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਫਤਿਹਗੜ੍ਹ ਚੂੜੀਆਂ : ਥਾਰ ਤੇ ਬੁਲੇਟ ਵਿਚਾਲੇ ਹੋਈ ਜ਼ਬਰ/ਦਸਤ ਟੱ/ਕਰ, ਮਾਪਿਆਂ ਦੇ ਜਵਾਨ ਪੁੱਤ ਦੀ ਮੌਕੇ ‘ਤੇ ਮੌ.ਤ
ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਸਿਟੀ ਸਾਊਥ ਦੇ ਇੰਚਾਰਜ ਵਰੁਣ ਅਤੇ CI ਸਟਾਫ਼ ਦੇ ਇੰਚਾਰਜ ਦਲਜੀਤ ਬਰਾੜ ਫਾਰੈਂਸਿਕ ਟੀਮ ਸਣੇ ਮੌਕੇ ‘ਤੇ ਪਹੁੰਚੇ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕਿ 12 ਬੋਰ ਦੀ ਰਾਈਫਲ ਵੀ ਜ਼ਬਤ ਕਰ ਲਈ ਹੈ। ਮ੍ਰਿਤਕ ਦੀ ਲਾਸ਼ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਰੱਖਵਾਇਆ ਗਿਆ ਹੈ। ਅਜੇ ਪਤਾ ਨਹੀਂ ਲੱਗਿਆ ਹੈ ਕਿ ਗੋਲੀ ਖੁਦ ਮਾਰੀ ਗਈ ਹੈ ਜਾਂ ਬੰਦੂਕ ਸਾਫ਼ ਕਰਦੇ ਸਮੇਂ ਪੁਰਸ਼ੋਤਮ ਨੂੰ ਗੋਲੋ ਲੱਗੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























