ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਹੁ-ਕਰੋੜੀ ਡਰੱਗ ਮਾਮਲੇ ਦਾ ਦੋਸ਼ੀ ਜਗਦੀਸ਼ ਭੋਲਾ ਜ਼ਮਾਨਤ ‘ਤੇ ਬਾਹਰ ਆਇਆ ਹੈ। ਦਰਅਸਲ 21 ਮਈ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕੀਤਾ ਗਿਆ ਸੀ ਤੇ ਹੁਣ ਜਗਦੀਸ਼ ਕੇਂਦਰੀ ਜੇਲ੍ਹ ਬਠਿੰਡਾ ਤੋਂ ਜ਼ਮਾਨਤ ‘ਤੇ ਬਾਹਰ ਆਏ ਹਨ। ਉਹ ਪਿਛਲੇ 11 ਸਾਲਾਂ ਤੋਂ ਉਹ ਜੇਲ੍ਹ ਵਿਚ ਬੰਦ ਹਨ।
ਦੱਸ ਦੇਈਏ ਕਿ ਉਨ੍ਹਾਂ ਦਾ ਨਾਂ ਡਰੱਗ ਮਾਮਲੇ ਨਾਲ ਜੁੜਿਆ ਤੇ ਅਦਾਲਤ ਵੱਲੋਂ ਉਨ੍ਹਾਂ ਨੂੰ ਸਜ਼ਾ ਸੁਣਾਈ ਗਈ। ਪਿਛਲੇ ਸਾਲ ਜੂਨ ਤੇ ਜੁਲਾਈ ਮਹੀਨੇ ਵਿਚ ਉਹ 2-3 ਘੰਟੇ ਦੀ ਪੈਰੋਲ ‘ਤੇ ਬਾਹਰ ਆਏ ਸੀ ਕਿਉਂਕਿ ਉਨ੍ਹਾਂ ਦੇ ਮਾਤਾ-ਪਿਤਾ ਦਾ ਦਿਹਾਂਤ ਹੋ ਗਿਆ ਸੀ ਪਰ ਅੱਜ ਜਗਦੀਸ਼ ਭੋਲਾ ਜ਼ਮਾਨਤ ‘ਤੇ ਬਾਹਰ ਆਏ ਹਨ। ਹਾਈਕੋਰਟ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਸਾਲ 2012-13 ਵਿਚ ਜਗਦੀਸ਼ ਭੋਲਾ ਡਰੱਗ ਕੇਸ ਨਾਲ ਫੜਿਆ ਗਿਆ ਸੀ ਤੇ ਉਸ ਵਿਚ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਭੋਲੇ ਕੋਲੋਂ ਵੱਡੀ ਮਾਤਰਾ ਵਿਚ ਹੈਰੋਇਨ ਤੇ ਨਸ਼ੀਲੇ ਪਦਾਰਥ ਫੜੇ ਗਏ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਜਗਦੀਸ਼ ਭੋਲਾ ਪੰਜਾਬ ਪੁਲਿਸ ਦਾ ਰਿਟਾ. ਡਿਸਮਿਸ ਡੀਐੱਸ ਪੀ ਵੀ ਸੀ। ਉਨ੍ਹਾਂ ਖਿਲਾਫ ਮੁੰਬਈ, ਪੰਜਾਬ ਤੇ ਹੋਰ ਸੂਬਿਆਂ ਵਿਚ ਡਰੱਗ ਦੇ ਮਾਮਲੇ ਦਰਜ ਸੀ। ਉਸ ਦੇ ਬਾਅਦ ਉਨ੍ਹਾਂ ਨੂੰ ਮੋਹਾਲੀ ਕੋਰਟ ਨੇ ਡਰੱਗ ਕੇਸ ਵਿਚ ਸਜ਼ਾ ਦਿੱਤੀ ਤੇ ਉਹ ਲਗਾਤਾਰ 10-12 ਸਾਲ ਤੋਂ ਜੇਲ੍ਹ ਵਿਚ ਬੰਦ ਸੀ ਤੇ ਫਿਰ ਉਹ ਇਸ ਸਜ਼ਾ ਖਿਲਾਫ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਗਏ ਜਿਥੇ ਫਿਲਹਾਲ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























