ਪੰਜਾਬ ਦੇ ਲੋਕਾਂ ਨੂੰ ਜਲਦ ਹੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਨੌਤਪਾ ਦਾ ਅੱਜ ਆਖਰੀ ਦਿਨ ਹੈ। ਸਾਲ ਦੇ ਸਭ ਤੋਂ ਗਰਮ ਦਿਨਾਂ ਵਿਚ ਗਿਣੇ ਜਾਣ ਵਾਲੇ ਇਨ੍ਹਾਂ ਦਿਨਾਂ ਦੀ ਸ਼ੁਰੂਆਤ 25 ਮਈ ਤੋਂ ਹੋਈ ਸੀ ਪਰ ਪੰਜਾਬ ਵਿਚ ਨੌਤਪਾ ਦੇ ਆਖਰੀ ਦਿਨ ਵੀ ਲੂ ਦਾ ਕੋਈ ਖਾਸ ਅਸਰ ਨਹੀਂ ਦਿਖਿਆ।
ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਮੀਂਹ, ਤੇਜ਼ ਹਵਾਵਾਂ ਤੇ ਹਨ੍ਹੇਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨੀਂ ਸੂਬੇ ਦੇ ਅਧਿਕਤਮ ਤਾਪਮਾਨ ਨਾਲ ਮਾਮੂਲੀ ਵਾਧੇ ਦੇ ਨਾਲ ਸਿਰਫ 0.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਜੋ ਸਾਧਾਰਨ ਦੇ ਆਸ-ਪਾਸ ਰਿਹਾ। ਇਸ ਦਰਮਿਆਨ ਬਠਿੰਡਾ ਸਭ ਤੋਂ ਗਰਮ ਰਿਹਾ ਜਿਥੇ ਅਧਿਕਤਮ ਤਾਪਮਾਨ 42.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : IRS ਅਫਸਰ ਅਮਿਤ ਕੁਮਾਰ ਸਿੰਘਲ ਦੇ ਘਰ CBI ਦੀ ਰੇਡ, 25 ਲੱਖ ਰਿਸ਼ਵਤ ਮਾਮਲੇ ‘ਚ ਹੋਈ ਕਾਰਵਾਈ
ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤਾਪਮਾਨ 38 ਤੋਂ 41 ਡਿਗਰੀ ਸੈਲਸੀਅਸ ਦਰਮਿਆਨ ਰਿਹਾ ਜਿਸ ਨਾਲ ਗਰਮੀ ਤਾਂ ਬਣੀ ਰਹੀ ਪਰ ਲੂ ਵਰਗੀ ਸਥਿਤੀ ਨਹੀਂ ਬਣੀ। ਮੌਸਮ ਵਿਭਾਗ ਨੇ ਅਗਲੇ ਕੁਜ ਦਿਨਾਂ ਲਈ 16 ਜ਼ਿਲ੍ਹਿਆਂ ਵਿਚ ਮੀਂਹ, ਹਨ੍ਹੇਰੀ-ਤੂਫਾਨ ਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਹੈ। ਅੱਜ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ, ਸੰਗਰੂਰ, ਮਾਨਸਾ, ਬਠਿੰਡਾ, ਫਿਰੋਜ਼ਪੁਰ ਵਿਚ ਹਨ੍ਹੇਰੀ ਤੇ ਬਿਜਲੀ ਡਿਗਣ ਦੀਆਂ ਸੰਭਾਵਨਾਵਾਂ ਹਨ। 3 ਜੂਨ ਨੂੰ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਜਲੰਧਰ, ਪਟਿਆਲਾ, ਬਠਿੰਡਾ, ਸੰਗਰੂਰ, ਮਾਨਸਾ, ਮੋਹਾਲੀ, ਹੁਸ਼ਿਆਰਪੁਰ, ਗੁਰਦਾਸਪੁਰ ਵਿਚ ਭਾਰੀ ਮੀਂਹ ਤੇ ਹਨ੍ਹੇਰੀ ਦਾ ਅਲਰਟ ਜਾਰੀ ਹੈ।
ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਮੋਹਾਲੀ ਵਿਚ ਅੱਜ ਹਲਕੀ ਬੱਦਲਵਾਈ ਹੋ ਸਕਦੀ ਹੈ ਤੇ ਤਾਪਮਾਨ 23 ਤੋਂ 39 ਡਿਗਰੀ ਦਰਮਿਆਨ ਰਹਿ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























