ਜਲੰਧਰ ਦੇ ਵਿਧਾਇਕ ਰਮਨ ਅਰੋੜਾ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੂੰ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦਰਅਸਲ, ਰਮਨ ਅਰੋੜਾ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਅੱਜ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਨੂੰ ਉਸ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਉਸ ਸਮੇਂ ਹੋਈ ਜਦੋਂ ਦਿਨ ਵੇਲੇ ਉਸ ਦੇ ਘਰ ਅਤੇ ਦਫ਼ਤਰਾਂ ‘ਤੇ ਛਾਪੇਮਾਰੀ ਕੀਤੀ ਗਈ। ਉਸ ‘ਤੇ ਜਲੰਧਰ ਨਗਰ ਨਿਗਮ ਵਿੱਚ ਰਿਸ਼ਵਤਖੋਰੀ ਅਤੇ ਜਬਰਦਸਤੀ ਵਸੂਲੀ ਦਾ ਰੈਕੇਟ ਚਲਾਉਣ ਦਾ ਦੋਸ਼ ਹੈ। ਦੋਸ਼ ਹੈ ਕਿ ਉਸ ਨੇ ਇੱਕ ਯੋਜਨਾ ਬਣਾਈ ਸੀ ਜਿਸ ਵਿੱਚ ਨਿਵਾਸੀਆਂ ਨੂੰ ਨਗਰ ਨਿਗਮ ਦੇ ਜਾਅਲੀ ਨੋਟਿਸ ਭੇਜੇ ਜਾਂਦੇ ਸਨ, ਜਿਸ ਦੇ ਬਦਲੇ ਰਿਸ਼ਵਤ ਮੰਗੀ ਜਾਂਦੀ ਸੀ।
ਇਹ ਵੀ ਪੜ੍ਹੋ : ਲੈਂਡ ਪੂਲਿੰਗ ਪਾਲਿਸੀ ਨੂੰ ਮਾਨ ਕੈਬਨਿਟ ਨੇ ਦਿੱਤੀ ਹਰੀ ਝੰਡੀ, ਕਿਸਾਨਾਂ ਨੂੰ ਹੋਵੇਗਾ ਫਾਇਦਾ!
ਦੱਸ ਦੇਈਏ ਕਿ ਕੇਸ ਵਿਚ ਫਰਾਰ ਚੱਲ ਰਹੇ ਵਿਧਾਇਕ ਦੇ ਪੁੱਤਰ ਲਈ ਵੀ ਨੋਟਿਸ ਜਾਰੀ ਹੋਇਆ ਹੈ। ਬੇਲ ਐਪਲੀਕੇਸ਼ਨ ‘ਤੇ ਕੋਰਟ ਨੇ ਵਿਜੀਲੈਂਸ ਨੂੰ ਨੋਟਿਸ ਜਾਰੀ ਕਰਕੇ 4 ਜੂਨ ਨੂੰ ਸੁਣਵਾਈ ਦੀ ਤਰੀਕ ਤੈਅ ਕੀਤੀ ਹੈ। ਰਮਨ ਅਰੋੜਾ ਦੇ ਨਾਲ-ਨਾਲ ਉਨ੍ਹਾਂ ਦੇ ਰਿਸ਼ਤੇਦਾਰਾਂ ਤੋਂ ਇਲਾਵਾ ਉਨ੍ਹਾਂ ਦੇ ਪੁੱਤਰ ‘ਤੇ ਵੀ ਤਲਵਾਰ ਲਟਕ ਰਹੀ ਹੈ। ਉਸ ਤੋਂ ਬਾਅਦ ਜਿਹੜੀ ਜ਼ਮਾਨਤ ਲਈ ਅਰਜ਼ੀ ਦਿੱਤੀ ਗਈ ਸੀ ਉਸ ਲਈ ਵਿਜੀਲੈਂਸ ਨੂੰ ਨੋਟਿਸ ਵੀ ਜਾਰੀ ਹੋਇਆ ਹੈ। ਨੋਟਿਸ ਜਾਰੀ ਕਰਦੇ ਹੋਏ ਵਿਜੀਲੈਂਸ ਨੇ 4 ਜੂਨ ਨੂੰ ਸੁਣਵਾਈ ਦੀ ਤਰੀਕ ਤੈਅ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























