ਪਠਾਨਕੋਟ ਨਾਲ ਲੱਗਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਪਲਾਹ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਦੇ ਇੱਕ ਨੌਜਵਾਨ ਦੀ ਲਾਸ਼ ਸੜਕ ਕਿਨਾਰੇ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕੱਲ੍ਹ ਹੀ ਗੁਜਰਾਤ ਤੋਂ ਆਪਣੇ ਘਰ ਵਾਪਸ ਆਇਆ ਸੀ। ਫਿਲਹਾਲ ਪੁਲਿਸ ਨੇ ਨੌਜਵਾਨ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਗੁਜਰਾਤ ਵਿੱਚ ਇੱਕ ਪ੍ਰਾਈਵੇਟ ਨੌਕਰੀ ਕਰਦਾ ਹੈ ਅਤੇ ਉਹ ਕੱਲ੍ਹ ਗੁਜਰਾਤ ਤੋਂ ਵਾਪਸ ਆਇਆ ਸੀ। ਉਹ ਐਕਟਿਵ ਲੈ ਕੇ ਗਿਆ ਸੀ ਪਰ ਜਦੋਂ ਉਸ ਨ ਉ ਫੋਨ ਕੀਤਾ ਤਾਂ ਉਸ ਦਾ ਫੋਨ ਬੰਦ ਆ ਰਿਹਾ ਸੀ। ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਬੀਤੀ ਰਾਤ ਤੋਂ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਅੱਜ ਉਸਦੀ ਲਾਸ਼ ਸੜਕ ਕਿਨਾਰੇ ਮਿਲੀ ਅਤੇ ਇਸ ਕਤਲ ਮਾਮਲੇ ਵਿੱਚ ਪੁਰਾਣੀ ਦੁਸ਼ਮਣੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : SC ਪਰਿਵਾਰਾਂ ਦਾ 68 ਕਰੋੜ ਰੁਪਏ ਦਾ ਕਰਜ਼ਾ ਮੁਆਫ਼, ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਿਆ ਗਿਆ ਫ਼ੈਸਲਾ
ਇਹ ਕਤਲ ਪੁਰਾਣੀ ਦੁਸ਼ਮਣੀ ਕਾਰਨ ਇੱਕ ਵਿਅਕਤੀ ਵੱਲੋਂ ਕੀਤਾ ਗਿਆ ਹੈ, ਜੋ ਇਸ ਅਪਰਾਧ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਪੀੜਤ ਪਰਿਵਾਰ ਨੇ ਕਿਹਾ ਕਿ ਉਸ ਦੇ ਨਾਲ ਇੱਕ ਹੋਰ ਵਿਅਕਤੀ ਸੀ ਜੋ ਉਸ ਦੇ ਨਾਲ ਬੈਠ ਕੇ ਸ਼ਰਾਬ ਪੀਂਦਾ ਸੀ ਅਤੇ ਅੱਜ ਉਸਦੀ ਲਾਸ਼ ਮਿਲੀ ਹੈ, ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ। ਇਸ ਬਾਰੇ DSP ਨੇ ਕਿਹਾ ਕਿ ਪੁਰਾਣੀ ਦੁਸ਼ਮਣੀ ਕਾਰਨ ਉਸਦੀ ਹੱਤਿਆ ਕੀਤੀ ਗਈ ਹੈ। ਦੋਸ਼ੀ ਅਜੇ ਵੀ ਫਰਾਰ ਹੈ ਅਤੇ ਜਲਦੀ ਹੀ ਉਸਨੂੰ ਫੜ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























