ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਸ਼ੁੱਕਰਵਾਰ ਨੂੰ ਇੱਕ ਦਿਨ ਦੇ ਦੌਰੇ ‘ਤੇ ਪੰਜਾਬ ਪਹੁੰਚੇ ਹਨ। ਮੰਤਰੀ ਸ਼ਿਵਰਾਜ ਸਿੰਘ ਰਾਜਪੁਰਾ ਦੇ ਪਿੰਡ ਖੇੜੀ ਗੰਡਿਆਂ ਦੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਇਦਾ ਦੌਰਾਨ ਮੌਕੇ ‘ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਵੀ ਮੌਜੂਦ ਰਹੇ।
ਪਟਿਆਲਾ ਜ਼ਿਲ੍ਹੇ ਦੇ ਪਿੰਡ ਰਾਜਪੁਰਾ ਵਿੱਚ ਆਯੋਜਿਤ ਕਿਸਾਨ ਚੌਪਾਲ ਵਿੱਚ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਹਿੱਸਾ ਲਿਆ। ਜਿੱਥੇ ਉਹ ਸਥਾਨਕ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਇਸ ਦੇ ਨਾਲ ਹੀ ਉਹ ਕਿਸਾਨਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਦੇ ਦੌਰੇ ਦਾ ਮੁੱਖ ਉਦੇਸ਼ ਕਿਸਾਨਾਂ ਨਾਲ ਸਿੱਧਾ ਸੰਚਾਰ ਸਥਾਪਤ ਕਰਨਾ, ਖੇਤੀਬਾੜੀ ਖੇਤਰ ਵਿੱਚ ਨਵੀਨਤਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ।
ਇਹ ਵੀ ਪੜ੍ਹੋ : ਫਗਵਾੜਾ ‘ਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਗੱਡੀ ਨਾਲ ਹੋਈ ਟੱਕਰ, ਦੋਹਾਂ ਨੇ ਤੋੜਿਆ ਦਮ
ਇਸ ਤੋਂ ਬਾਅਦ ਮੰਤਰੀ ਚੌਹਾਨ ਪਟਿਆਲਾ ਦੇ ਪਿੰਡ ਰੌਣੀ ਪਹੁੰਚਣਗੇ। ਜਿੱਥੇ ਉਨ੍ਹਾਂ ਨੇ ਵਿਕਾਸ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਾ ਹੈ। ਇਸ ਮੁਹਿੰਮ ਵਿੱਚ, ਉਹ ਕਿਸਾਨਾਂ ਨੂੰ ਉੱਨਤ ਖੇਤੀਬਾੜੀ ਤਕਨੀਕਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਆਮਦਨ ਦੁੱਗਣੀ ਕਰਨ ਲਈ ਉਤਸ਼ਾਹਿਤ ਕਰਨਗੇ। ਦੁਪਹਿਰ 2 ਵਜੇ ਚੌਹਾਨ ਅਮਰਗੜ੍ਹ ਪਹੁੰਚਣਗੇ। ਜਿੱਥੇ ਉਹ ਆਧੁਨਿਕ ਖੇਤੀਬਾੜੀ ਮਸ਼ੀਨਾਂ ਦੀ ਪ੍ਰਦਰਸ਼ਨੀ ਦਾ ਨਿਰੀਖਣ ਕਰਨਗੇ। ਇਸ ਤੋਂ ਬਾਅਦ, ਦੁਪਹਿਰ 2:30 ਵਜੇ, ਉਹ ਖੇਤੀ ਮਸ਼ੀਨੀਕਰਨ ਉਦਯੋਗ ਦਾ ਦੌਰਾ ਕਰਨਗੇ ਅਤੇ ਉੱਥੇ ਕੰਮ ਅਤੇ ਤਕਨੀਕੀ ਵਿਕਾਸ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
























