ਵੀਰਵਾਰ ਨੂੰ ਪਠਾਨਕੋਟ ਦੇ ਭੋਆ ਹਲਕੇ ਅਧੀਨ ਆਉਂਦੇ ਤਾਰਾਗੜ੍ਹ ਨੇੜੇ ਪਿੰਡ ਜਾਨੀਚੱਕ ਵਿੱਚ ਯਾਤਰੀਆਂ ਨਾਲ ਭਰੀ ਇੱਕ ਮਿੰਨੀ ਬੱਸ ਪਲਟ ਗਈ। ਇਸ ਹਾਦਸੇ ਵਿੱਚ 5 ਲੋਕ ਜ਼ਖਮੀ ਹੋ ਗਏ ਹਨ। ਘਟਨਾ ਦਾ ਪਤਾ ਲੱਗਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਆਸ-ਪਾਸ ਦੇ ਲੋਕਾਂ ਨੇ ਜ਼ਖਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਬੱਸ ਡਰਾਈਵਰ ਨੇ ਕਿਹਾ ਹੈ ਕਿ ਹਾਦਸੇ ਦਾ ਕਾਰਨ ਟੁੱਟੀ ਸੜਕ ਸੀ।
ਬੱਸ ਕੰਡਕਟਰ ਵਰਿੰਦਰ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਪਠਾਨਕੋਟ ਤੋਂ ਤਾਰਾਗੜ੍ਹ ਆਪਣੀ ਮਿੰਨੀ ਬੱਸ ਲੈ ਕੇ ਜਾ ਰਿਹਾ ਸੀ। ਜਿਵੇਂ ਹੀ ਉਹ ਤਾਰਾਗੜ੍ਹ ਪਹੁੰਚਿਆ, ਟੁੱਟੀ ਸੜਕ ਕਾਰਨ ਬੱਸ ਦਾ ਟਾਇਰ ਖੱਡ ਵਿੱਚ ਜਾ ਡਿੱਗਿਆ। ਅਜਿਹੀ ਸਥਿਤੀ ਵਿੱਚ, ਬੱਸ ਦੀ ਮੁੱਖ ਬੈਲਟ ਟੁੱਟਣ ਕਾਰਨ ਬੱਸ ਦਾ ਸੰਤੁਲਨ ਵਿਗੜ ਗਿਆ।

ਹਾਲਾਂਕਿ, ਡਰਾਈਵਰ ਨੇ ਸਮਝਦਾਰੀ ਨਾਲ ਕੰਮ ਕੀਤਾ ਅਤੇ ਬੱਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਪਰ, ਬੱਸ ਫਿਰ ਵੀ ਪਲਟ ਗਈ। ਹਾਦਸੇ ਵਿੱਚ ਪੰਜ ਲੋਕ ਜ਼ਖਮੀ ਹੋ ਗਏ ਹਨ ਤੇ ਉਨ੍ਹਾਂ ਨੂੰ ਐਮਰਜੈਂਸੀ ਵਿਚ ਦਾਖਲ ਕਰਵਾਇਆ ਗਿਆ ਹੈ। ਡਰਾਈਵਰ ਨੇ ਹਾਦਸੇ ਵਿੱਚ ਸਾਹਮਣੇ ਤੋਂ ਆ ਰਹੇ ਇੱਕ ਮੋਟਰਸਾਈਕਲ ਸਵਾਰ ਨੂੰ ਬਚਾਇਆ। ਟੁੱਟੀ ਸੜਕ ਇਸ ਹਾਦਸੇ ਦਾ ਕਾਰਨ ਸੀ। ਬੱਸ ਵਿੱਚ 12 ਤੋਂ ਵੱਧ ਯਾਤਰੀ ਮੌਜੂਦ ਸਨ।
ਇਹ ਵੀ ਪੜ੍ਹੋ : ਮੋਗਾ : ਹਰਨੀਆ ਦੇ ਆਪ੍ਰੇਸ਼ਨ ਮਗਰੋਂ ਔਰਤ ਦੀ ਮੌਤ, ਪਰਿਵਾਰ ਨੇ ਡਾਕਟਰਾਂ ‘ਤੇ ਲਾਏ ਲਾਪਰਵਾਹੀ ਦੇ ਦੋਸ਼
ਲੋਕਾਂ ਦਾ ਕਹਿਣਾ ਹੈ ਕਿ ਜੇ ਟੁੱਟੀ ਸੜਕ ਦੀ ਸਮੇਂ ਸਿਰ ਮੁਰੰਮਤ ਕੀਤੀ ਜਾਂਦੀ ਤਾਂ ਅੱਜ ਇਹ ਹਾਦਸਾ ਨਾ ਵਾਪਰਦਾ। ਹਾਦਸੇ ਦਾ ਸ਼ਿਕਾਰ ਹੋਈ ਬੱਸ ਨੂੰ ਜੇਸੀਬੀ ਦੀ ਮਦਦ ਨਾਲ ਖੇਤਾਂ ਵਿੱਚੋਂ ਬਾਹਰ ਕੱਢਿਆ ਗਿਆ। ਜਾਂਚ ਅਧਿਕਾਰੀ ਏਐਸਆਈ ਰਾਮ ਲਾਲ ਨੇ ਦੱਸਿਆ ਕਿ ਸਾਰੇ ਯਾਤਰੀਆਂ ਦੀ ਹਾਲਤ ਵਿੱਚ ਸੁਧਾਰ ਹੋ ਹੈ ਅਤੇ ਹੁਣ ਤੱਕ ਕਿਸੇ ਵੀ ਯਾਤਰੀ ਨੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਲਈ ਆਪਣਾ ਬਿਆਨ ਦਰਜ ਨਹੀਂ ਕਰਵਾਇਆ ਹੈ।
ਵੀਡੀਓ ਲਈ ਕਲਿੱਕ ਕਰੋ -:
























