ਪੰਜਾਬੀ ਯੂਨੀਵਰਸਿਟੀ ਨੇੜੇ ਵੱਡਾ ਐਨਕਾਊਂਟਰ ਹੋਇਆ ਹੈ। ਬਦਮਾਸ਼ ਵੱਲੋਂ ਪੁਲਿਸ ‘ਤੇ ਫਾਇਰਿੰਗ ਕੀਤੀ ਗਈ। ਜਵਾਬੀ ਕਾਰਵਾਈ ਵਿਚ ਪੁਲਿਸ ਨੇ ਗੋਲੀਆਂ ਚਲਾਈਆਂ ਤਾਂ ਬਦਮਾਸ਼ ਨੂੰ ਕਾਬੂ ਕਰ ਲਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਬਦਮਾਸ਼ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ ਪਰ ਬਦਮਾਸ਼ ਵੱਲੋਂ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਗਈ। ਅਪਰਾਧ ਖਿਲਾਫ ਪੰਜਾਬ ਪੁਲਿਸ ਵੱਲੋਂ ਵੱਡਾ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਵੱਡੀ ਸਫਲਤਾ ਹਾਸਲ ਹੋਈ ਹੈ। ਪਟਿਆਲਾ ਪੁਲਿਸ ਵੱਲੋਂ ਨੌਜਵਾਨ ਦਾ ਐਨਕਾਊਂਟਰ ਕੀਤਾ ਗਿਆ ਹੈ। SSP ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ 27 ਸਾਲਾ ਸੰਨੀ ਕੁਮਾਰ ਜਿਸ ਦੀ ਗ੍ਰਿਫਤਾਰੀ ਹੋਈ ਹੈ, ਇਸ ਨੂੰ ਫੜਨ ਲਈ ਪੁਲਿਸ ਪਹੁੰਚੀ ਤਾਂ ਪਹਿਲਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਪੁਲਿਸ ‘ਤੇ ਫਾਇਰਿੰਗ ਵੀ ਕੀਤੀ। ਪੁਲਿਸ ਨੇ ਜਵਾਬੀ ਕਾਰਵਾਈ ਵਿਚ ਗੋਲੀਆਂ ਚਲਾਈਆਂ ਤੇ ਇਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ।
SSP ਵਰੁਣ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਵਤਾਰ ਸਿੰਘ ਉਰਫ ਸੰਨੀ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਫੜਨ ਲਈ ਪੁਲਿਸ ਪਾਰਟੀ ਮੌਕੇ ਉਤੇ ਪਹੁੰਚੀ ਤਾਂ ਉਸ ਨੇ ਪੁਲਿਸ ਪਾਰਟੀ ‘ਤੇ ਤਿੰਨ ਰਾਊਂਡ ਫਾਇਰ ਕੀਤੇ। ਪੁਲਿਸ ਪਾਰਟੀ ਨੇ ਜਵਾਬੀ ਫਾਇਰ ਕੀਤਾ ਤਾਂ ਉਸ ਦੀ ਸੱਜੀ ਲੱਤ ਵਿਚ ਗੋਲੀ ਲੱਗੀ। ਸੰਨੀ ‘ਤੇ 17 ਤੋਂ ਵੱਧ ਕੇਸ ਦਰਜ ਹਨ ਜਿਨ੍ਹਾਂ ਵਿਚ NDPS ਐਕਟ, ਡਕੈਤੀ ਤੇ ਇਰਾਦਾ ਕਤਲ ਦੇ ਕੇਸ ਦਰਜ ਹਨ। ਸੰਨੀ, ਗੈਂਗਸਟਰ ਗੋਲਡੀ ਢਿੱਲੋਂ ਜੋ USA ਵਿਚ ਬੈਠਾ ਹੈ ਤੇ ਰਾਜਪੁਰਾ ਵਿਚ ਸਰਗਰਮ ਹੈ, ਦਾ ਮੈਂਬਰ ਹੈ। ਗੋਲਡੀ ਢਿੱਲੋਂ ਦੇ ਇਸ਼ਾਰੇ ਉਤੇ ਇਸ ਨੇ ਪਟਿਆਲਾ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ ਪਰ ਇਸ ਨੂੰ ਪਹਿਲਾਂ ਹੀ ਕਾਬੂ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























