ਆਉਣ ਵਾਲੇ ਕੁਝ ਦਿਨਾਂ ਵਿਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਗਰਮੀ ਜ਼ਰੂਰ ਸਤਾਏਗੀ। ਚੇਤਾਵਨੀ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ 11 ਜੂਨ ਨੂੰ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਹੀ ਹੈ। ਇਸ ਦਾ ਅਸਰ ਅਗਲੇ 48 ਘੰਟਿਆਂ ਵਿਚ ਸਿਰਫ ਜ਼ਿਆਦਾ ਉਚਾਈ ਵਾਲੇ ਇਲਾਕਿਆਂ ਵਿਚ ਹੋਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ 10 ਜੂਨ ਤੱਕ ਮੌਸਮ ਪੂਰੀ ਤਰ੍ਹਾਂ ਤੋਂ ਸਾਫ ਹੈ ਤੇ ਤਾਪਮਾਨ ਵਿਚ 4 ਤੋਂ 5 ਡਿਗਰੀ ਦਾ ਉਛਾਲ ਵੀ ਆਏਗਾ। ਆਉਣ ਵਾਲੇ ਦਿਨਾਂ ਵਿਚ ਮੈਦਾਨੀ ਇਲਾਕਿਆਂ ਵਿਚ ਗਰਮੀ ਵਧ ਸਕਦੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਬੱਸ ਨੂੰ ਅਚਾਨਕ ਲੱਗੀ ਅੱ/ਗ, ਡ੍ਰਾਈਵਰ ਤੇ ਕੰਡਕਟਰ ਨੇ ਸਿਆਣਪ ਨਾਲ ਬਚਾਈ ਸਵਾਰੀਆਂ ਦੀ ਜਾਨ
ਕਿਹਾ ਜਾ ਰਿਹਾ ਹੈ ਕਿ ਹਿਮਾਚਲ ਪ੍ਰਦੇਸ਼ ਵਿਚ 11 ਜੂਨ ਨੂੰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਦੇ ਚੱਲਦਿਆਂ ਕੁਝ ਇਲਾਕਿਆਂ ਵਿਚ ਤਾਪਮਾਨ ਘਟੇਗਾ ਯਾਨੀ ਗਰਮੀ ਤੋਂ ਰਾਹਤ ਮਿਲੇਗੀ ਪਰ ਮੈਦਾਨੀ ਇਲਾਕਿਆਂ ਵਿਚ ਕੋਈ ਰਾਹਤ ਨਹੀਂ ਮਿਲੇਗੀ। ਹਿਮਾਚਲ ਵਿਚ 5 ਡਿਗਰੀ ਤੱਕ ਤਾਪਮਾਨ ਵਧ ਸਕਦਾ ਹੈ ਤੇ ਜ਼ਿਆਦਾ ਉਚਾਈ ਵਾਲੇ ਇਲਾਕਿਆਂ ਵਿਚ ਵੀ ਹਲਕਾ ਮੀਂਹ ਪੈ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























