ਅੰਮ੍ਰਿਤਸਰ ਦੇ ਵਪਾਰਕ ਹਿੱਸੇ ਪੁਤਲੀਘਰ ਵਿੱਚ ਅੱਜ ਸਵੇਰੇ ਇੱਕ ਕਪੜੇ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਦਮਕਲ ਵਿਭਾਗ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਅੱਗ ‘ਤੇ ਕਾਬੂ ਪਾਉਣ ਦਾ ਕੰਮ ਸ਼ੁਰੂ ਕੀਤਾ। ਗਨੀਮਤ ਰਹੀ ਕਿ ਘਟਨਾ ਵਿੱਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਦਮਕਲ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਸਵੇਰੇ 10 ਵਜੇ ਦੇ ਕਰੀਬ ਅੱਗ ਲੱਗਣ ਦੀ ਸੁਚਨਾ ਮਿਲੀ, ਜਿਸ ਤੋਂ ਬਾਅਦ ਤੁਰੰਤ ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ। ਦਮਕਲ ਅਧਿਕਾਰੀ ਨੇ ਦੱਸਿਆ ਕਿ ਅੱਗ ਸ਼ੋਅਰੂਮ ਦੀ ਸਭ ਤੋਂ ਉੱਪਰਲੀ ਮੰਜ਼ਿਲ ਵਿੱਚ ਲੱਗੀ ਸੀ। ਉੱਚੀ ਮੰਜ਼ਿਲ ‘ਤੇ ਅੱਗ ਹੋਣ ਕਾਰਨ ਬੁਝਾਉ ਦੀ ਕਾਰਵਾਈ ਵਿੱਚ ਮੁਸ਼ਕਲ ਆਈ, ਪਰ ਦਮਕਲ ਨੇ ਕੰਧ ਤੋੜ ਕੇ ਅੰਦਰ ਦਾਖਲ ਹੋ ਕੇ ਅੱਗ ‘ਤੇ ਕਾਬੂ ਪਾਇਆ।
ਇਹ ਵੀ ਪੜ੍ਹੋ : ਪੁਰਤਗਾਲ ਨੇ ਦੂਜੀ ਵਾਰ UEFA ਨੇਸ਼ਨਜ਼ ਲੀਗ ਦਾ ਖਿਤਾਬ ਜਿੱਤਿਆ, ਪੈਨਲਟੀ ਸ਼ੂਟਆਊਟ ‘ਚ ਸਪੇਨ ਨੂੰ 5-3 ਨਾਲ ਹਰਾਇਆ
ਉਨ੍ਹਾਂ ਕਿਹਾ ਕਿ ਅੱਜ ਸਵੇਰੇ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ, ਜਿਸ ਕਾਰਨ ਵੱਡਾ ਹਾਦਸਾ ਟਲ ਗਿਆ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ। ਨੁਕਸਾਨ ਦੀ ਮਾਤਰਾ ਬਾਰੇ ਪੁੱਛਣ ‘ਤੇ ਅਧਿਕਾਰੀ ਨੇ ਕਿਹਾ ਕਿ ਇਹ ਸਿਰਫ਼ ਸ਼ੋਅਰੂਮ ਦੇ ਮਾਲਿਕ ਵੱਲੋਂ ਹੀ ਸਹੀ ਤੌਰ ‘ਤੇ ਦੱਸਿਆ ਜਾ ਸਕਦਾ ਹੈ। ਇਸ ਹਾਦਸੇ ਕਾਰਨ ਇਲਾਕੇ ਵਿੱਚ ਕੁਝ ਸਮੇਂ ਲਈ ਭੀੜ ਦਾ ਮਾਹੌਲ ਬਣ ਗਿਆ ਸੀ, ਹਾਲਾਂਕਿ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲ ਲਿਆ।
ਵੀਡੀਓ ਲਈ ਕਲਿੱਕ ਕਰੋ -:
























