ਪੰਜਾਬ ਸਣੇ ਉੱਤਰ ਭਾਰਤ ਵਿਚ ਮੌਸਮ ਬਦਲ ਗਿਆ ਹੈ। ਕਈ ਇਲਾਕਿਆਂ ਵਿਚ ਸਵੇਰ ਤੋਂ ਹੀ ਬੂੰਦਾਬਾਦੀ ਹੋ ਰਹੀ ਹੈ ਤੇ ਹਵਾਵਾਂ ਚੱਲ ਰਹੀਆਂ ਹਨ। 24 ਘੰਟਿਆੰ ਵਿਚ ਸੂਬੇ ਦੇ ਤਾਪਮਾਨ ਵਿਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਕ ਹਫਤੇ ਵਿਚ ਭਿਆਨਕ ਗਰਮੀ ਤੇ ਲੂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।
ਹਾਲਾਂਕਿ ਪੰਜਾਬ ਵਿਚ ਅਜੇ ਵੀ ਤਾਪਮਾਨ ਸਾਧਾਰਨ ਤੋਂ 3.1 ਡਿਗਰੀ ਸੈਲਸੀਅਸ ਵਧ ਬਣਿਆ ਹੋਇਆ ਹੈ। ਬਠਿੰਡਾ ਵਿਚ ਸਭ ਤੋਂ ਵੱਧ 43.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ ਜਦੋਂ ਕਿ ਚੰਡੀਗੜ੍ਹ ਵਿਚ 42.2 ਡਿਗਰੀ ਸੈਲਸੀਅਸ ਤਾਪਮਾਨ ਦੱਸਿਆ ਜਾ ਰਿਹਾ ਹੈ। ਅਗਲੇ 24 ਘੰਟਿਆਂ ਵਿਚ ਅਧਿਕਤਮ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਦੇ ਬਾਅਦ ਸੂਬੇ ਵਿਚ ਹੌਲੀ-ਹੌਲੀ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਹੋਣ ਦੀ ਸੰਭਾਵਨਾ ਹੈ।
ਪੱਛਮੀ ਡਿਸਟਰਬੈਂਸ ਵੀ ਐਕਟਿਵ ਹੈ। ਅਜਿਹੇ ਵਿਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐੱਸਏਐੱਸ ਨਗਰ ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਅੰਮ੍ਰਿਤਸਰ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ ਤੇ ਲੁਧਿਆਣਾ ਵਿਚ ਵੱਖ-ਵੱਖ ਥਾਵਾਂ ‘ਤੇ ਹੀਟ ਵੇਵ ਤੇ ਰਾਤਾਂ ਗਰਮ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਤੇ ਪਟਿਆਲਾ ਵਿਚ ਵੱਖ-ਵੱਖ ਥਾਵਾਂ ‘ਤੇ ਹਨ੍ਹੇਰੀ, ਤੂਫਾਨ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ :ਇਜ਼ਰਾਈਲ ਨੇ ਈਰਾਨੀ ਰੱਖਿਆ ਮੰਤਰਾਲੇ ‘ਤੇ ਕੀਤਾ ਹ/ਮ/ਲਾ, ਈਰਾਨ ਦੇ 7 ਰਾਜਾਂ ‘ਚ ਡਿਫੈਂਸ ਸਿਸਟਮ ਐਕਟਿਵ
ਅਗਲੇ 24 ਘੰਟਿਆਂ ਤੱਕ ਅਧਿਕਤਮ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ ਤੇ ਉਸ ਦੇ ਬਾਅਦ ਸੂਬੇ ਵਿਚ 3-5 ਡਿਗਰੀ ਸੈਲਸੀਅਸ ਦੀ ਹੌਲੀ ਗਿਰਾਵਟ ਹੋਵੇਗੀ। 18 ਜੂਨ ਤੱਕ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਮੱਧਮ ਮੀਂਹ ਦੀ ਸੰਭਾਵਨਾ ਹੈ ਤੇ ਉਸ ਦੇ ਬਾਅਦ ਸੂਬੇ ਵਿਚ ਕੁਝ ਥਾਵਾਂ ‘ਤੇ ਹਲਕੀ ਤੋਂ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
























