ਅਹਿਮਦਾਬਾਦ ਵਿੱਚ ਵਾਪਰੇ ਏਅਰ ਇੰਡੀਆ ਜਹਾਜ਼ ਹਾਦਸੇ ਵਿੱਚ ਮਾਰੇ ਗਏ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੂੰ ਅੱਜ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ। ਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੇ ਰਾਜ ਵਿੱਚ ਸੋਗ ਦੀ ਲਹਿਰ ਹੈ। ਅਹਿਮਦਾਬਾਦ ਵਿੱਚ ਵੱਖ-ਵੱਖ ਥਾਵਾਂ ‘ਤੇ ਸ਼ਰਧਾਂਜਲੀ ਬੋਰਡ ਲਗਾਏ ਗਏ ਹਨ, ਜਿਸ ਵਿੱਚ ਰੂਪਾਨੀ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਉਨ੍ਹਾਂ ਦੀ ਦੇਹ ਅੱਜ ਸਵੇਰੇ 11:30 ਵਜੇ ਅਹਿਮਦਾਬਾਦ ਸਿਵਲ ਹਸਪਤਾਲ ਤੋਂ ਪਰਿਵਾਰ ਨੂੰ ਸੌਂਪੀ ਜਾਵੇਗੀ। ਇਸ ਤੋਂ ਬਾਅਦ, ਦੇਹ ਨੂੰ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਰਾਜਕੋਟ ਲਿਜਾਇਆ ਜਾਵੇਗਾ, ਜਿੱਥੇ ਇਹ ਦੁਪਹਿਰ 2 ਵਜੇ ਦੇ ਕਰੀਬ ਪਹੁੰਚੇਗੀ। ਰਾਜਕੋਟ ਨੂੰ ਉਨ੍ਹਾਂ ਦੇ ਜੱਦੀ ਸ਼ਹਿਰ ਵਜੋਂ ਜਾਣਿਆ ਜਾਂਦਾ ਹੈ ਅਤੇ ਇੱਥੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ।
ਸਰਕਾਰੀ ਪ੍ਰੋਗਰਾਮ ਅਨੁਸਾਰ ਸ਼ਾਮ 5 ਵਜੇ ਵਿਜੇ ਰੂਪਾਨੀ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਪ੍ਰਸ਼ਾਸਨ ਵੱਲੋਂ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸਮਰਥਕ ਅਤੇ ਰਾਜਨੀਤਿਕ ਨੇਤਾ ਸਵੇਰ ਤੋਂ ਹੀ ਰਾਜਕੋਟ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਆ ਰਹੇ ਹਨ।
ਇਹ ਵੀ ਪੜ੍ਹੋ : ਹੈਲੀਕਾਪਟਰ ਕ੍ਰੈ/ਸ਼ ‘ਚ ਮਾ/ਰੇ ਗਏ ਪਾਇਲਟ ਦੇ ਘਰ ਚਾਰ ਮਹੀਨੇ ਪਹਿਲਾਂ ਆਈ ਸੀ ਦੋਹਰੀ ਖੁਸ਼ੀ, ਹੁਣ ਮਾਤਮ
ਸਥਾਨਕ ਲੋਕ ਉਨ੍ਹਾਂ ਨੂੰ ਇੱਕ ਸੰਵੇਦਨਸ਼ੀਲ, ਨਿਮਰ ਅਤੇ ਕੁਸ਼ਲ ਪ੍ਰਸ਼ਾਸਕ ਵਜੋਂ ਯਾਦ ਕਰ ਰਹੇ ਹਨ। ਅੰਤਿਮ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਣਗੇ। ਗੁਜਰਾਤ ਸਰਕਾਰ ਵੱਲੋਂ ਰਾਜਕੀ ਸੋਗ ਦਾ ਐਲਾਨ ਕੀਤਾ ਗਿਆ ਹੈ। ਰਾਜਪਾਲ, ਮੁੱਖ ਮੰਤਰੀ ਅਤੇ ਸੀਨੀਅਰ ਨੇਤਾਵਾਂ ਨੇ ਵੀ ਵਿਜੇ ਰੂਪਾਨੀ ਨੂੰ ਸ਼ਰਧਾਂਜਲੀ ਦਿੱਤੀ ਹੈ।
12 ਜੂਨ ਨੂੰ ਏਅਰ ਇੰਡੀਆ ਜਹਾਜ਼ ਹਾਦਸੇ ਵਿੱਚ ਵਿਜੇ ਰੂਪਾਨੀ 241 ਹੋਰ ਯਾਤਰੀਆਂ ਨਾਲ ਯਾਤਰਾ ਕਰ ਰਹੇ ਸਨ, ਜਦੋਂ ਇਹ ਮੰਦਭਾਗਾ ਹਾਦਸਾ ਅਹਿਮਦਾਬਾਦ ਵਿੱਚ ਵਾਪਰਿਆ ਸੀ। ਇਸ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ। ਬੀਤੇ ਦਿਨ ਵਿਜੇ ਰੁਪਾਨੀ ਦੀ ਮ੍ਰਿਤਕ ਦੇਹ ਦੀ ਪਛਾਣ ਕੀਤੀ ਗਈ। ਵਿਜੇ ਰੁਪਾਣੀ ਦੀ ਮੌਤ ਕਾਰਨ ਰਾਜਨੀਤਿਕ ਅਤੇ ਸਮਾਜਿਕ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ।
ਵੀਡੀਓ ਲਈ ਕਲਿੱਕ ਕਰੋ -:
























