ਮੰਡੀ ਗੋਬਿੰਦਗੜ੍ਹ ਤੋਂ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਨਿਹੰਗ ਬਾਣੇ ‘ਚ ਆਏ ਵਿਅਕਤੀ ਵੱਲੋਂ ਨੌਜਵਾਨ ‘ਤੇ ਹਮਲਾ ਕੀਤਾ ਗਿਆ ਤੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਹੱਥ ਵੱਢਿਆ ਗਿਆ। ਜ਼ਖਮੀ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਭਰਤੀ ਕਰਵਾਇਆ ਗਿਆ ਜਿਥੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।
ਦੱਸ ਦੇਈਏ ਕਿ ਮੁਲਜ਼ਮ ਨਿਹੰਗ ਸਿੰਘ ਵੱਲੋਂ ਪਹਿਲਾਂ ਵੀ ਨੌਜਵਾਨਾਂ ਨਾਲ ਗਲਤ ਵਿਵਹਾਰ ਕੀਤਾ ਜਾਂਦਾ ਰਿਹਾ ਸੀ ਤੇ ਉਸ ਵੱਲੋਂ ਨੌਜਵਾਨਾਂ ‘ਤੇ ਨਸ਼ਾ ਕਰਨ ਦੇ ਦੋਸ਼ ਵੀ ਲਗਾਏ ਜਾ ਰਹੇ ਸਨ ਪਰ ਅੱਜ ਹੱਦ ਤਾਂ ਉਸ ਸਮੇਂ ਹੋ ਗਈ ਜਦੋਂ ਉਸ ਨੇ ਤੇਜਧਾਰ ਹਥਿਆਰ ਨਾਲ ਨੌਜਵਾਨ ਦਾ ਹੱਥ ਵੱਢ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਪੁਲਿਸ ਵੱਲੋਂ ਜ਼ਖਮੀ ਦੇ ਬਿਆਨ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























