ਪੰਜਾਬ ‘ਚ ਅੱਜ ਮੀਂਹ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਮੀਂਹ ਦੇ ਨਾਲ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। 21-22 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਮੀਂਹ ਪਵੇਗਾ ਤੇ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਅੰਮ੍ਰਿਤਸਰ ਵਿਚ ਅੱਜ ਸਵੇਰੇ ਹਲਕੀ ਬੂੰਦਾਬਾਦੀ ਦੇਖਣ ਨੂੰ ਮਿਲੀ ਜਿਸ ਦੇ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।
ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ‘ਚ ਔਸਤਨ 3.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਤਾਪਮਾਨ ਅਜੇ ਵੀ ਸਾਧਾਰਨ ਤੋਂ 1.7 ਡਿਗਰੀ ਘੱਟ ਬਣਿਆ ਹੋਇਆ ਹੈ। ਪੰਜਾਬ ਵਿਚ ਅਗੇਲ ਕੁਝ ਦਿਨਾਂ ਵਿਚ ਮਾਨਸੂਨ ਪਹੁੰਚਣ ਦੇ ਅਨੁਮਾਨ ਵੀ ਲਗਾਏ ਜਾ ਰਹੇ ਹਨ।
19 ਤੋਂ 22 ਜੂਨ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਅੱਜ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ 8 ਜ਼ਿਲ੍ਹਿਆਂ ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਨਵਾਂਸ਼ਹਿਰ, ਮੋਹਾਲੀ, ਪਟਿਆਲਾ, ਫਤਹਿਗੜ੍ਹ ਸਾਹਿਬ, ਰੂਪਨਗਰ ਤੇ ਗੁਰਦਾਸਪੁਰ ਆਦਿ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਹੈ।
ਮੌਸਮ ਵਿਭਾਗ ਮੁਤਾਬਕ ਸੂਬੇ ਵਿਚ ਗਰਮੀ ਦੀ ਤੀਬਰਤਾ ਫਿਰ ਤੋਂ ਵਧੀ ਹੈ ਪਰ ਅਗਲੇ 4-5 ਦਿਨਾਂ ਵਿਚ ਹਵਾਵਾਂ ਤੇ ਮੀਂਹ ਨਾਲ ਥੋੜ੍ਹੀ ਜਿਹੀ ਰਾਹਤ ਮਿਲ ਸਕਦੀ ਹੈ।
- ਅੰਮ੍ਰਿਤਸਰ- ਹਲਕੇ ਬਦਲ ਰਹਿਣਗੇ, ਤਾਪਮਾਨ ‘ਚ ਵਾਧਾ ਹੋ ਸਕਦਾ ਹੈ। ਤਾਪਮਾਨ 27 ਤੋਂ 37 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।
- ਜਲੰਧਰ- ਹਲਕੇ ਬਦਲ ਰਹਿਣਗੇ। ਤਾਪਮਾਨ 27 ਤੋਂ 37 ਡਿਗਰੀ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
- ਲੁਧਿਆਣਾ- ਹਲਕੇ ਬਦਲ ਰਹਿਣਗੇ, ਤਾਪਮਾਨ ‘ਚ ਵਾਧਾ ਦੇਖਿਆ ਜਾ ਸਕਦਾ ਹੈ ਤਾਪਮਾਨ 26 ਤੋਂ 36 ਡਿਗਰੀ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
- ਪਟਿਆਲਾ- ਹਲਕੇ ਬਦਲ ਰਹਿਣਗੇ, ਤਾਪਮਾਨ ‘ਚ ਵਾਧੇ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 34 ਡਿਗਰੀ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
- ਮੋਹਾਲੀ- ਹਲਕੇ ਬਦਲ ਰਹਿਣਗੇ, ਤਾਪਮਾਨ ‘ਚ ਵਾਧੇ ਦੀ ਸੰਭਾਵਨਾ ਹੈ। ਤਾਪਮਾਨ 26 ਤੋ 35 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਵੀਡੀਓ ਲਈ ਕਲਿੱਕ ਕਰੋ -:
























