ਪੰਜਾਬ ਦੇ ਜਲੰਧਰ ਦੀ ਸਬ ਤਹਿਸੀਲ ਫਿਲੌਰ ਦੇ ਪਿੰਡ ਰਸੂਲਪੁਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸਵਾਰੀਆਂ ਨਾਲ ਭਰੇ ਇੱਕ ਆਟੋ ਅਤੇ ਕਾਰ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ। ਹਾਦਸੇ ਵਿੱਚ 3 ਹੋਰ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਾਰਤੀ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸਵਾਰੀਆਂ ਨਾਲ ਭਰੀ ਇੱਕ ਆਟੋ ਝੰਡੀ ਪੀਰ ਕਡਿਆਣਾ ਤੋਂ ਫਿਲੌਰ ਵੱਲ ਆ ਰਿਹਾ ਸੀ। ਇਸ ਦੌਰਾਨ ਪਿੰਡ ਬੁਰਜ ਪੁਖਤਾ ਸ਼ਿਸ਼ੋ ਵਾਲ ਨੇੜੇ ਇੱਕ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਟੱਕਰ ਕਾਰਨ ਆਟੋ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ ਅਤੇ ਇੱਕ ਬੱਚੇ ਸਮੇਤ ਤਿੰਨ ਹੋਰ ਗੰਭੀਰ ਹਾਲਤ ਵਿੱਚ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਭੇਜਿਆ ਗਿਆ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ‘ਚ ਲਿਆ, ਘਰ ਦੇ ਪਿਛਲੇ ਦਰਵਾਜ਼ੇ ਤੋਂ ਮਜੀਠੀਆ ਨੂੰ ਲੈ ਕੇ ਨਿਕਲੀ ਪੁਲਿਸ
ਹਸਪਤਾਲ ‘ਚ ਜੇਰੇ ਇਲਾਜ ਆਟੋ ਡ੍ਰਾਈਵਰ ਨੇ ਦੱਸਿਆ ਕਿ ਮੈਂ 6 ਸਵਾਰੀਆਂ ਲੈ ਕੇ ਆ ਰਿਹਾ ਸੀ ਅਤੇ ਫਿਲੌਰ ਵਾਲੀ ਸਾਈਡ ਤੋਂ ਆ ਰਹੇ ਗੱਡੀ ਵਾਲੇ ਨੇ ਆਟੋ ‘ਚ ਟੱਕਰ ਮਾਰ ਦਿੱਤੀ। ਟੱਕਰ ਕਾਰਨ ਆਟੋ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਹਾਦਸੇ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ। ਉੱਥੇ ਹੀ ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਉਨ੍ਹਾਂ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























