ਮਾਨਸਾ ਜੇਲ੍ਹ ਵਿਚ ਬੰਦ ਪਾਸਟਰ ਬਜਿੰਦਰ ਸਿੰਘ ਦੀ ਜੇਲ੍ਹ ਵਿਚ ਕੀਤੀ ਗਈ ਚੈਕਿੰਗ ਦੌਰਾਨ ਵੱਡਾ ਖੁਲਾਸਾ ਹੋਇਆ ਹੈ। ਪਾਸਟਰ ਬਜਿੰਦਰ ਕੋਲੋਂ ਜੇਲ੍ਹ ਵਿਚ ਮੋਬਾਈਲ ਫੋਨ ਫੋਨ ਤੇ 2500 ਰੁਪਿਆ ਬਰਾਮਦ ਹੋਇਆ ਹੈ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਅੱਜ ਕੋਰਟ ’ਚ ਹੋਵੇਗੀ ਪੇਸ਼ੀ, ਵਿਜੀਲੈਂਸ ਵੱਲੋਂ ਰਿਮਾਂਡ ਕੀਤਾ ਜਾਵੇਗਾ ਹਾਸਿਲ
ਜੇਲ੍ਹ ਵਿਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਬਜਿੰਦਰ ਤੋਂ ਇਕ ਟਚ ਮੋਬਾਈਲ ਤੇ 2500 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ ਤੇ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ‘ਤੇ ਪਾਸਟਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਜ਼ਬਰ-ਜਨਾਹ ਮਾਮਲੇ ‘ਚ ਪਾਸਟਰ ਬਜਿੰਦਰ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਇਹ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰਕਾਰ ਜੇਲ੍ਹ ਵਿਚ ਬੰਦ ਪਾਸਟਰ ਕੋਲੋਂ ਫੋਨ ਕਿਥੋਂ ਆਇਆ।
ਵੀਡੀਓ ਲਈ ਕਲਿੱਕ ਕਰੋ -:
























