ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਕਮਾਉਣ ਜਾਂ ਪੜ੍ਹਾਈ ਕਰਨ ਲਈ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਹਾਦਸਾ ਵਾਪਰ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ। ਇਨ੍ਹਾਂ ਸਭ ਦੇ ਦਰਮਿਆਨ ਇੱਕ ਮੰਦਭਾਗੀ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ, ਜਿੱਥੇ ਗੰਭੀਰ ਬੀਮਾਰੀ ਤੋਂ ਜੂਝ ਰਹੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਬਲਾਕ ਨਡਾਲਾ ਦੇ ਪਿੰਡ ਤਲਵੰਡੀ ਪੁਰਦਲ ਦੇ ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ। ਉਹ 8 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। ਜਿੱਥੇ ਜਾ ਕੇ ਉਸ ਨੂੰ ਕੈਂਸਰ ਵਰਗੀ ਨਾ ਮੁਰਾਦ ਬੀਮਾਰੀ ਨੇ ਘੇਰ ਲਿਆ। ਜਿੱਥੇ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਰੁਦਰਪ੍ਰਯਾਗ ‘ਚ ਵੱਡਾ ਹਾਦਸਾ, ਅਲਕਨੰਦਾ ਨਦੀ ‘ਚ ਡਿੱਗੀ ਬੱਸ, 1 ਯਾਤਰੀ ਦੀ ਮੌਤ, 7 ਜ਼ਖਮੀ
ਮ੍ਰਿਤਕ ਨੋਜਵਾਨ ਦੇ ਪਿਤਾ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਬੀਤੀ ਅਕਤੂਬਰ ਵਿਚ ਅਮਰੀਕਾ ਪੁੱਜਾ ਜਿਥੇ ਉਹ ਕੈਲੇਫੋਰਨੀਆ ਦੇ ਏਲੈ ਸ਼ਹਿਰ ਚ ਰਹਿੰਦਾ ਸੀ ਤੇ ਕੁਝ ਮਹੀਨੇ ਬਾਅਦ ਉਸਨੂੰ ਨਾ- ਮੁਰਾਦ ਬਿਮਾਰੀ ਕੈਂਸਰ ਨੇ ਜਕੜ ਲਿਆ। ਜਿਥੇ ਫੰਟਾਨਾ ਦੇ ਨਿਜੀ ਹਸਪਤਾਲ ਚ ਇਲਾਜ਼ ਚੱਲ ਰਿਹਾ ਸੀ ਤੇ ਮੇਰਾ ਭਤੀਜ਼ਾ ਹਰਦੀਪ ਸਿੰਘ ਇੰਗਲੈਂਡ ਤੋ ਅਮਰੀਕਾ ਆ ਕੇ ਉਸਦੀ ਦੇਖ-ਰੇਖ ਕਰ ਰਿਹਾ ਸੀ। ਢਾਈ ਮਹੀਨੇ ਇਲਾਜ਼ ਚੱਲਣ ਤੋ ਬਾਅਦ 25 ਜੂਨ ਨੂੰ ਉਸਦੀ ਮੋਤ ਹੋ ਗਈ। ਪਿਤਾ ਨੇ ਦੱਸਿਆ ਕਿ ਅਸੀ ਇਕਲੌਤੇ ਪੁੱਤਰ ਨੂੰ ਕਰਜ਼ਾ ਚੁੱਕ ਕੇ ਵਿਦੇਸ਼ ਅਮਰੀਕਾ ਭੇਜਿਆ ਸੀ।
ਵੀਡੀਓ ਲਈ ਕਲਿੱਕ ਕਰੋ -:
























