ਗੈਂਗਸਟਰ ਲਾਰੈਂਸ ਦੇ ਪੰਜਾਬ ਵਿਚ ਪੁਲਿਸ ਕਸਟਡੀ ਤੋਂ ਦਿੱਤੇ ਗਏ ਟੀਵੀ ਇੰਟਰਵਿਊ ਮਾਮਲੇ ਵਿਚ ਬਰਖਾਸਤ DSP ਗੁਰਸ਼ੇਰ ਸਿੰਘ ਅਤੇ ਉਸ ਦੀ ਮਾਂ ਸੁਖਵੰਤ ਕੌਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਮੋਹਾਲੀ ਦੀ ਫਲਾਇੰਗ ਸਕੁਐਡ ਟੀਮ ਨੇ ਦਰਜ ਕੀਤਾ ਹੈ।
ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਗੁਰਸ਼ੇਰ ਨੂੰ ਤਿੰਨ ਸਾਲਾਂ ਵਿੱਚ ਸਿਰਫ਼ 26 ਲੱਖ ਰੁਪਏ ਦੀ ਤਨਖਾਹ ਮਿਲੀ ਸੀ, ਪਰ ਉਸ ਨੇ ਲਗਭਗ 2.59 ਕਰੋੜ ਰੁਪਏ ਖਰਚ ਕੀਤੇ ਹਨ। ਹੁਣ ਵਿਜੀਲੈਂਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ, ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਉਹ ਵਿਦੇਸ਼ ਭੱਜ ਗਿਆ ਹੈ।
ਵਿਜੀਲੈਂਸ ਮੁਤਾਬਕ 1 ਅਪ੍ਰੈਲ, 2021 ਨੂੰ ਡੀਐਸਪੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਖਾਤਿਆਂ ਵਿੱਚ ਕੁੱਲ 3,00,903.98 ਰੁਪਏ ਜਮ੍ਹਾ ਕਰਵਾਏ ਗਏ ਸਨ, ਜਦੋਂਕਿ 3,17,415 ਰੁਪਏ ਦਾ ਕਰਜ਼ਾ ਸੀ। ਫਰਮ ਦੇ ਬੈਂਕ ਬੈਲੇਂਸ ਸਟੇਟਮੈਂਟ ਮੁਤਾਬਕ ਇਸ ਮਿਆਦ ਦੇ ਸ਼ੁਰੂ ਵਿੱਚ ਕੁੱਲ 9,67,33,700.06 ਰੁਪਏ ਦੀ ਆਮਦਨ ਦਾ ਖੁਲਾਸਾ ਹੋਇਆ ਸੀ।

31 ਮਾਰਚ 2024 ਤੱਕ ਕੀਤੀ ਗਈ ਜਾਂਚ ਵਿੱਚ ਇਹ ਖੁਲਾਸਾ ਹੋਇਆ ਕਿ ਉਸ ਕੋਲ 2,47,50,000 ਰੁਪਏ ਦੀ ਅਚੱਲ ਜਾਇਦਾਦ ਅਤੇ ਹੋਰ ਸਾਧਨ ਸਨ। ਉਸ ਦਾ ਬੈਂਕ ਬੈਲੇਂਸ 83,88,429.08 ਰੁਪਏ ਸੀ। ਬਰਖਾਸਤ ਡੀਐਸਪੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਬੈਂਕ ਤੋਂ 25,17,415 ਰੁਪਏ ਦਾ ਕਰਜ਼ਾ ਲਿਆ ਸੀ। ਇਸ ਤੋਂ ਇਲਾਵਾ ਪਰਿਵਾਰ ਨੇ ਕੰਪਨੀਆਂ, ਫਰਮਾਂ ਅਤੇ ਸੁਸਾਇਟੀਆਂ ਵਿੱਚ 1,81,35,270.77 ਰੁਪਏ ਦੀ ਰਕਮ ਜਮ੍ਹਾਂ ਕਰਵਾਈ ਸੀ।
ਇਹ ਵੀ ਪੜ੍ਹੋ : ਜੱਗੂ ਭਗਵਾਨਪੁਰੀਆ ਦੀ ਮਾਂ ਦਾ ਕ/ਤ/ਲ, ਬਾਈਕ ਸਵਾਰਾਂ ਨੇ ਅੰਨ੍ਹੇਵਾਹ ਚਲਾਈਆਂ ਗੋ/ਲੀ/ਆਂ
ਗੈਂਗਸਟਰ ਦੇ ਦੋ ਇੰਟਰਵਿਊ ਵਾਇਰਲ ਹੋਏ ਸਨ। ਇਸ ਮਾਮਲੇ ਵਿਚ ਸਰਕਾਰ ਨੇ ਡੀਐਸਪੀ ਤੋਂ ਲੈ ਕੇ ਹੈੱਡ ਕਾਂਸਟੇਬਲ ਰੈਂਕ ਤੱਕ ਸਾਰਿਆਂ ਨੂੰ ਮੁਅੱਤਲ ਕਰ ਦਿੱਤਾ ਸੀ। ਇਨ੍ਹਾਂ ਵਿੱਚ ਡੀਐਸਪੀ ਗੁਰਸ਼ੇਰ ਸਿੰਘ (ਅੰਮ੍ਰਿਤਸਰ ਵਿੱਚ ਸਥਿਤ 9ਵੀਂ ਬਟਾਲੀਅਨ), ਡੀਐਸਪੀ ਸਮਰ ਵਨੀਤ, ਸਬ ਇੰਸਪੈਕਟਰ ਰੀਨਾ (ਸੀਆਈਏ ਖਰੜ ਵਿੱਚ ਤਾਇਨਾਤ), ਸਬ ਇੰਸਪੈਕਟਰ ਜਗਤਪਾਲ ਜਾਂਗੂ (ਏਜੀਟੀਐਫ ਵਿੱਚ ਤਾਇਨਾਤ), ਸਬ ਇੰਸਪੈਕਟਰ ਸ਼ਗਨਜੀਤ ਸਿੰਘ (ਏਜੀਟੀਐਫ), ਏਐਸਆਈ ਮੁਖਤਿਆਰ ਸਿੰਘ ਅਤੇ ਹੈੱਡ ਕਾਂਸਟੇਬਲ ਓਮ ਪ੍ਰਕਾਸ਼ ਸ਼ਾਮਲ ਸਨ। ਇਸ ਤੋਂ ਬਾਅਦ, ਸਰਕਾਰ ਨੇ ਡੀਐਸਪੀ ਨੂੰ ਬਰਖਾਸਤ ਕਰ ਦਿੱਤਾ। ਉਸ ਨੇ ਇਸ ਮਾਮਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸੁਣਵਾਈ 3 ਜੁਲਾਈ ਨੂੰ ਹਾਈ ਕੋਰਟ ਵਿੱਚ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
























