ਆਮ ਆਦਮੀ ਪਾਰਟੀ ਦੇ ਤਰਨਤਾਰਨ, ਪੰਜਾਬ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।
ਜਾਣਕਾਰੀ ਮੁਤਾਬਕ ਵਿਧਾਇਕ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਸਨ। ਡਾਕਟਰ ਸੋਹਲ ਦਾ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਸੀ। ਹੁਣ ਤੋਂ ਕੁਝ ਸਮਾਂ ਪਹਿਲਾਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਉਨ੍ਹਾਂ ਨੇ ਆਖਰੀ ਸਾਹ ਲਏ।

ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕਰਦੇ ਹੋਏ ਸੀਐਮ ਮਾਨ ਨੇ ਲਿਖਿਆ ਕਿ ‘ਤਰਨਤਾਰਨ ਤੋਂ ਸਾਡੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਚਾਨਕ ਦਿਹਾਂਤ ਦੀ ਦੁਖਦਾਈ ਖ਼ਬਰ ਮਿਲੀ। ਮੈਨੂੰ ਇਹ ਸੁਣ ਕੇ ਬਹੁਤ ਦੁੱਖ ਹੋਇਆ, ਡਾ. ਸਾਹਿਬ ਪਾਰਟੀ ਦੇ ਇੱਕ ਮਿਹਨਤੀ ਅਤੇ ਸੰਘਰਸ਼ਸ਼ੀਲ ਨੇਤਾ ਸਨ।’
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਸਕਿਓਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ
ਸੀਐਮ ਮਾਨ ਨੇ ਆਪਣੀ ਪੋਸਟ ਵਿੱਚ ਅੱਗੇ ਲਿਖਿਆ, ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ ਅਤੇ ਇਸ ਔਖੇ ਸਮੇਂ ਵਿੱਚ ਪਰਿਵਾਰ ਅਤੇ ਅਜ਼ੀਜ਼ਾਂ ਨੂੰ ਧੀਰਜ ਅਤੇ ਹਿੰਮਤ ਦੇਵੇ। ਵਾਹਿਗੁਰੂ ਵਾਹਿਗੁਰੂ”
ਵੀਡੀਓ ਲਈ ਕਲਿੱਕ ਕਰੋ -:
























