ਸਟੇਟ ਆਪ੍ਰੇਸ਼ਨ ਸੈੱਲ ਮੋਹਾਲੀ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੰਜਾਬ ਪੁਲਿਸ ਵੱਲੋਂ ਇੰਟਰਨੈਸ਼ਨਲ ਗੈਂਗ ਨਾਲ ਜੁੜੇ ਵੱਡੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਵੱਲੋਂ ਇਨ੍ਹਾਂ ਕੋਲੋਂ ਹੈਂਡ ਗ੍ਰੇਨੇਡ ਸਣੇ ਵੱਡੀ ਮਾਤਰਾ ਵਿਚ ਹਥਿਆਰ ਬਰਾਮਦ ਕੀਤੇ ਗਏ। ਇਸ ਇੰਟਰਨੈਸ਼ਨਲ ਗੈਂਗ ਜਿਸ ਵੱਲੋਂ ਅਪਰਾਧਕ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚੀ ਜਾ ਰਹੀ ਹੈ।
ਪੁਲਿਸ ਵੱਲੋਂ ਦੋਸ਼ੀ ਕਾਬੂ ਕੀਤੇ ਗਏ ਹਨ ਉਨ੍ਹਾਂ ਵਿਚ ਨਾਬਾਲਗ ਵੀ ਸ਼ਾਮਲ ਹਨ। ਮੁਲਜ਼ਮਾਂ ਕੋਲੋਂ ਗੋਲਾ ਬਾਰੂਦ ਸਣੇ ਵੱਡੀ ਮਾਤਰਾ ਵਿਚ ਹਥਿਆਰਾਂ ਦੀ ਬਰਾਮਦਗੀ ਹੋਈ ਹੈ। ਜਿਥੇ ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆ ਇਕ ਨਾਬਾਲਗ ਸਣੇ 3 ਬੰਦੇ ਗ੍ਰਿਫਤਾਰ ਕੀਤੇ ਹਨ। ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਹੈ। ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ। ਇਸ ਤੋਂ ਪਹਿਲਾਂ ਹੀ ਇਨ੍ਹਾਂ ਨੂੰ ਕਾਬੂ ਕਰ ਲਿਆ ਗਿਆ ਹੈ। ਇਸੇ ਦਰਮਿਆਨ ਕੋਲੋਂ 2 ਹੈਂਡ ਗ੍ਰੇਨੇਡ, ਇਕ ਗਲਾਕ ਪਿਸਤੌਲ ਤੇ ਹੋਰ ਹਥਿਆਰ ਸਮੱਗਰੀ ਵੀ ਬਰਾਮਦ ਹੋਈ ਹੈ। ਪੁੱਛਗਿਛ ਜਾਰੀ ਹੈ ਤੇ ਹੋਰ ਗ੍ਰਿਫਤਾਰੀ ਦੀ ਵੀ ਸੰਭਾਵਨਾ ਹੈ। ਪੁਲਿਸ ਮੁਤਾਬਕ ਮੁਲਜ਼ਮ ਅੰਮ੍ਰਿਤਸਰ ਵਿਚ ਪੁਲਿਸ ਟਿਕਾਣਿਆਂ ‘ਤੇ ਹਮਲਾ ਤੇ ਟਾਰਗੈੱਟ ਕਿਲਿੰਗ ਦੀ ਯੋਜਨਾ ਬਣਾ ਰਹੇ ਸਨ ਪਰ ਇਨ੍ਹਾਂ ਦੀ ਗ੍ਰਿਫਤਾਰੀ ਨਾਲ ਵੱਡੀ ਅੱਤਵਾਦੀ ਸਾਜਿਸ਼ ਨੂੰ ਅਸਫਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਗਾਇਕ ਜਸਬੀਰ ਜੱਸੀ ਖਿਲਾਫ਼ ਸ਼ਿਕਾਇਤ ਦਰਜ, ਫਿਲਮ ‘ਸਰਦਾਰ ਜੀ-3’ ਨੂੰ ਲੈ ਕੇ ਦਿਲਜੀਤ ਦੋਸਾਂਝ ਦੇ ਹੱਕ ‘ਚ ਦਿੱਤਾ ਸੀ ਬਿਆਨ
ਮੁਲਜ਼ਮਾਂ ਦੀ ਪਛਾਣ ਸਹਿਜਪਾਲ ਤੇ ਵਿਕਰਮਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਸਟੇਟ ਸਪੈਸਲ ਆਪ੍ਰੇਸ਼ਨ ਸੈੱਲ ਦੇ ਮੋਹਾਲੀ ਸਥਿਤ ਥਾਣੇ ਵਿਚ FIR ਦਰਜ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਇਸ ਮਾਮਲੇ ਵਿਚ ਕਈ ਹੋਰ ਖੁਲਾਸੇ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:
























